17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਹੁਲ ਗਾਂਧੀ ਖ਼ਿਲਾਫ਼ ਅਰਜ਼ੀ ’ ਤੇ ਸੁਣਵਾਈ ਲਈ ਸਹਿਮਤ ਹੋਇਆ ਸੁਪਰੀਮ ਕੋਰਟ

ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ 12 ਅਕਤੂਬਰ ਨੂੰ ਅਦਾਲਤ ਕੰਪਲੈਕਸ ’ਚ ਇਕ ਮਾਰਚ ਦੌਰਾਨ ਰਾਹੁਲ ਗਾਂਧੀ ਵਿਰੁੱਧ 3 ਮਹੀਨੇ ਦੀ ਗਰਭਵਤੀ ਮਹਿਲਾ ਪੱਤਰਕਾਰ ਰਿਚਾ ਪਰਾਸ਼ਰ ਨੂੰ ਕਥਿਤ ਤੌਰ ’ਤੇ ਧੱਕਾ ਦੇਣ ਤੇ ਬਦਸਲੂਕੀ ਕਰਨ ਦੇ ਦੋਸ਼ਾਂ ਵਾਲੀ ਅਰਜ਼ੀ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਸੁਣਵਾਈ 26 ਜਾਂ 27 ਅਕਤੂਬਰ ਨੂੰ ਕੀਤੀ ਜਾਵੇਗੀ।

ਅਜੀਤ ਡੈਸਕ 17-10-2026
ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ 12 ਅਕਤੂਬਰ ਨੂੰ ਅਦਾਲਤ ਕੰਪਲੈਕਸ ’ਚ ਇਕ ਮਾਰਚ ਦੌਰਾਨ ਰਾਹੁਲ ਗਾਂਧੀ ਵਿਰੁੱਧ 3 ਮਹੀਨੇ ਦੀ ਗਰਭਵਤੀ ਮਹਿਲਾ ਪੱਤਰਕਾਰ ਰਿਚਾ ਪਰਾਸ਼ਰ ਨੂੰ ਕਥਿਤ ਤੌਰ ’ਤੇ ਧੱਕਾ ਦੇਣ ਤੇ ਬਦਸਲੂਕੀ ਕਰਨ ਦੇ ਦੋਸ਼ਾਂ ਵਾਲੀ ਅਰਜ਼ੀ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਸੁਣਵਾਈ 26 ਜਾਂ 27 ਅਕਤੂਬਰ ਨੂੰ ਕੀਤੀ ਜਾਵੇਗੀ। ਇਹ ਘਟਨਾ ਉਦੋਂ ਵਾਪਰੀ ਜਦੋਂ ਰਾਹੁਲ ਗਾਂਧੀ ਤੇ ਹੋਰ ਵਿਰੋਧੀ ਨੇਤਾ ਚੋਣ ਕਮਿਸ਼ਨ ਦੀ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਖ਼ਿਲਾਫ਼ ਪਟੀਸ਼ਨ ਦਾਇਰ ਕਰਨ ਲਈ ਸੁਪਰੀਮ ਕੋਰਟ ਦੀ ਰਜਿਸਟਰੀ ਵੱਲ ਮਾਰਚ ਕਰ ਰਹੇ ਸਨ।ਸੀਨੀਅਰ ਐਡਵੋਕੇਟ ਗੌਰਵ ਭਾਟੀਆ ਨੇ ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ। ‘ਵਨ ਇੰਡੀਆ’ ਨਿਊਜ਼ ਵੈੱਬਸਾਈਟ ਦੀ ਪੱਤਰਕਾਰ ਰਿਚਾ ਪਰਾਸ਼ਰ ਨੇ ਦੋਸ਼ ਲਾਇਆ ਹੈ ਕਿ ਕਵਰੇਜ ਦੌਰਾਨ ਰਾਹੁਲ ਗਾਂਧੀ ਨੇ ਉਸ ਦਾ ਹੱਥ ਫੜ ਕੇ ਖਿੱਚਿਆ ਤੇ ਉਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮਾਂ ਨੇ ਉਸ ਨੂੰ ਧੱਕਾ ਦਿੱਤਾ, ਜਿਸ ਕਾਰਨ ਉਹ ਪੇਟ ਤੇ ਗੋਡਿਆਂ ਭਾਰ ਜ਼ਮੀਨ ‘ਤੇ ਡਿੱਗ ਗਈ ਤੇ ਜ਼ਖਮੀ ਹੋ ਗਈ।
ਪਿਛਲੀ ਖ਼ਬਰ ਐੱਮ.ਐੱਸ.ਐੱਮ.ਈ. ਵਿੰਗ ਦੇ ਸੂਬਾ ਕਨਵੀਨਰ ਬਣਨ ’ਤੇ ਰਣਜੀਤ ਸਿੰਘ ਹੀਰਾ ਨੂੰ ਭਾਜਪਾ ਲੀਡਰਸ਼ਿਪ ਨੇ ਕੀਤਾ ਉਤਸ਼ਾਹਿਤ ਅਗਲੀ ਖ਼ਬਰ 11 ਤੇ 12 ਦਸੰਬਰ ਨੂੰ ਕੈਨੇਡਾ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।