18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਧਾਇਕ ਡਾ. ਸਿੰਗਲਾ ਨੇ ਜ਼ਖ਼ਮੀ ਨੌਜਵਾਨਾਂ ਦਾ ਹਾਲ ਜਾਣਿਆ

ਮਾਨਸਾ, 17 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮੌਕੇ ਜ਼ਖਮੀ ਹੋਏ 2 ਨੌਜਵਾਨ ਕੁਲਵਿੰਦਰ ਸਿੰਘ ਅਤੇ ਗੋਬਿੰਦ ਸਿੰਘ ਜੋ ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ, ਦਾ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਹਾਲ-ਚਾਲ ਜਾਣਿਆ।

ਅਜੀਤ ਡੈਸਕ 18-10-2026
ਮਾਨਸਾ, 17 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮੌਕੇ ਜ਼ਖਮੀ ਹੋਏ 2 ਨੌਜਵਾਨ ਕੁਲਵਿੰਦਰ ਸਿੰਘ ਅਤੇ ਗੋਬਿੰਦ ਸਿੰਘ ਜੋ ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ, ਦਾ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ, ਵੈਭਵ ਚੌਧਰੀ ਜ਼ਿਲ੍ਹਾ ਪੁਲਿਸ ਮੁਖੀ, ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਆਦਿ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਉਕਤ ਨੌਜਵਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਮਾਨਸਾ ਜ਼ਿਲ੍ਹੇ ਲਈ ਮੰਦਭਾਗੀ ਘਟਨਾ ਹੈ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਤੋਂ ਇਲਾਵਾ ਡੀ. ਐਮ. ਸੀ. ਲੁਧਿਆਣਾ ਵਿਖੇ ਦਾਖ਼ਲ ਹੈਪੀ ਅਤੇ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ’ਚ ਜ਼ੇਰੇ ਇਲਾਜ ਬਲਤੇਜ ਸਿੰਘ ਦੀ ਦੇਖਭਾਲ ਲਈ ਵੀ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ। ਸਿਵਲ ਹਸਪਤਾਲ ਮਾਨਸਾ ਪੁੱਜੇ ਵਿਧਾਇਕ ਡਾ. ਸਿੰਗਲਾ ਖ਼ਿਲਾਫ਼ ਨਾਅਰੇਬਾਜ਼ੀ ਸਿਵਲ ਹਸਪਤਾਲ ਮਾਨਸਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਮਾਨਸਾ ਹਲਕੇ ਤੋਂ ‘ਆਪ’ ਵਿਧਾਇਕ ਡਾ. ਵਿਜੇ ਸਿੰਗਲਾ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮੌਕੇ ਜ਼ਖ਼ਮੀ ਹੋਏ 2 ਨੌਜਵਾਨਾਂ ਦਾ ਹਾਲ ਚਾਲ ਜਾਣ ਕੇ ਵਾਪਸ ਜਾਣ ਲੱਗੇ। ਇਸ ਮੌਕੇ ਝੋਟੇ ਦੇ ਸਮਰਥਕਾਂ ਨੇ ਵਿਧਾਇਕ ਦੀ ਗੱਡੀ ਨੂੰ ਘੇਰ ਲਿਆ ਅਤੇ ਪੰਜਾਬ ਸਰਕਾਰ ਤੇ ਵਿਧਾਇਕ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ। ਝੋਟੇ ਦੇ ਸਮਰਥਕ ਕੁਝ ਨਿਹੰਗ ਸਿੰਘਾਂ ਨੇ ਡਾ. ਸਿੰਗਲਾ ਦੇ ਹਸਪਤਾਲ ’ਚ ਆਉਣ ’ਤੇ ਇਤਰਾਜ਼ ਜ਼ਾਹਿਰ ਕੀਤਾ ਅਤੇ ਉਨ੍ਹਾਂ ਕਿਹਾ ਕਿ ਡਾ. ਸਿੰਗਲਾ ਇੱਥੇ ਆ ਕੇ ਮਾਹੌਲ ਖ਼ਰਾਬ ਕਰ ਰਹੇ ਹਨ। ਇਸ ਮੌਕੇ ਪੁਲਿਸ ਨੇ ਬੜੀ ਮੁਸ਼ਕਿਲ ਨਾਲ ਉਨ੍ਹਾਂ ਦੀ ਗੱਡੀ ਨੂੰ ਤਣਾਅ ਭਰੇ ਮਾਹੌਲ ’ਚੋਂ ਬਾਹਰ ਕੱਢਿਆ।
ਪਿਛਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ ਚ ਬਣੇਗੀ ਕਾਂਗਰਸ ਦੀ ਸਰਕਾਰ - ਸਚਿਨ ਪਾਇਲਟ ਅਗਲੀ ਖ਼ਬਰ ਕੱਚਾ ਤੇਲ 110 ਡਾਲਰ ਪ੍ਰਤੀ ਬੈਰਲ ’ਤੇ ਪੁੱਜਿਆ, ਭਾਰਤ ਦਾ ਦਰਾਮਦ ਬਿੱਲ ਵਧਣ ਦਾ ਖ਼ਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।