19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹਿੰਦ-ਪਾਕਿ ਸਰਹੱਦ ਅੰਦਰ ਡਰੋਨ ਰਾਹੀਂ ਝੋਨੇ ਦੇ ਖੇਤਾਂ ’ਚ ਸੁੱਟੀ 10 ਕਿਲੋ ਹੈਰੋਇਨ ਪੁਲਿਸ ਤੇ ਬੀ.ਐੱਸ.ਐਫ. ਨੇ ਸਾਂਝੇ ਅਪ੍ਰੇਸ਼ਨ ਦੌਰਾਨ ਖੇਤਾਂ ’ਚੋਂ ਕੀਤੀ ਬਰਾਮਦ

ਮੱਲਾਂਵਾਲਾ, 18 ਅਕਤੂਬਰ (ਬਲਬੀਰ ਸਿੰਘ ਜੋਸਨ)-ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਬੀ. ਐੱਸ.

ਪਿੰਡ ਜੀਵਾਂ ਭੇਡੀਆਂ ਵਿਖੇ ਖੇਤਾਂ ’ਚ ਸੁੱਟੀ ਗਈ ਬੋਰੇ ’ਚ 10 ਕਿਲੋ ਹੈਰੋਇਨ। ਤਸਵੀਰ : ਬਲਬੀਰ ਸਿੰਘ ਜੋਸਨ 19-10-2026
ਮੱਲਾਂਵਾਲਾ, 18 ਅਕਤੂਬਰ (ਬਲਬੀਰ ਸਿੰਘ ਜੋਸਨ)-ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਬੀ.ਐੱਸ.ਐੱਫ. ਤੇ ਥਾਣਾ ਆਰਿਫ ਕੇ ਦੀ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਜੀਵਾਂ ਭੇਡੀਆਂ ਦੇ ਝੋਨੇ ਦੇ ਖੇਤਾਂ ਵਿਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਸੁੱਟੀ ਗਈ ਸੀ। ਥਾਣਾ ਆਰਿਫ ਕੇ ਦੇ ਮੁਖੀ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮੁਖ਼ਬਰ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਖੇਤਾਂ ਵਿਚੋਂ ਹੈਰੋਇਨ ਦੀ ਖੇਪ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਬਰਾਮਦਗੀ ਦੇ ਮਾਮਲੇ ਵਿਚ ਥਾਣਾ ਆਰਿਫ ਕੇ ਵਿਖੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੈਰੋਇਨ ਕਿਸਨੇ ਮੰਗਵਾਈ ਸੀ, ਇਸ ਨੂੰ ਕਿੱਥੇ ਪਹੁੰਚਾਇਆ ਜਾਣਾ ਸੀ ਤੇ ਇਸ ਤਸਕਰੀ ਪਿੱਛੇ ਕਿਹੜੇ ਵਿਅਕਤੀ ਸ਼ਾਮਿਲ ਹਨ। ਜਾਂਚ ਦੌਰਾਨ ਦੋਸ਼ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਾਕਿ ’ਚ ਢਹਿ-ਢੇਰੀ ਕੀਤੇ ਇਤਿਹਾਸਕ ਰਾਮ ਲੀਲ੍ਹਾ ਮੰਦਰ ਦੀ ਜ਼ਮੀਨ ’ਤੇ ਕਬਜ਼ੇ ਦੀ ਕੋਸ਼ਿਸ਼, ਪ੍ਰਸ਼ਾਸਨ ਨੇ ਕੀਤਾ ਸੀਲ ਅਗਲੀ ਖ਼ਬਰ ਝੋਟਾ ਹੱਤਿਆ ਕਾਂਡ- ਅਸਲ ਸੱਚ ਸਾਹਮਣੇ ਲਿਆਉਣ ਲਈ ਸੀ.ਬੀ.ਆਈ. ਜਾਂਚ ਜ਼ਰੂਰੀ-ਅਰੁਣ ਸ਼ੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।