ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ-ਪੀਰ ਮੁਹੰਮਦ, ਸੋਢੀ
ਹਠੂਰ, 18 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਾਲੇ ਸਮਝੌਤੇ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਭਾਈ ਦਵਿੰਦਰ ਸੋਢੀ ਨੇ ਖਾਰਜ ਕਰਦਿਆਂ ਇਸ ਨੂੰ ਇੱਕ ਡੂੰਘੀ ਸਾਜ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ ਗੁਰਪ੍ਰਤਾਪ ਸਿੰਘ ਵਡਾਲਾ ਦੇ ਜਿਸ ਬਿਆਨ ਨੂੰ ਆਧਾਰ ਬਣਾਇਆ ਜਾ ਰਿਹਾ ਹੈ, ਉਹ ਬਹੁਤ ਲੰਮਾ ਸਮਾਂ ਪਹਿਲਾਂ ਦਿੱਤਾ ਗਿਆ ਸੀ।
ਸੀਨੀ: ਆਗੂ ਕਰਨੈਲ ਸਿੰਘ ਪੀਰ ਮੁਹੰਮਦ ਤੇ ਜਨ: ਸਕੱ: ਭਾਈ ਦਵਿੰਦਰ ਸਿੰਘ ਸੋਢੀ
19-10-2026