20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਨ ਅਰੋੜਾ ਨੇ ਸ੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ’ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਚੰਡੀਗੜ੍ਹ 19 ਅਕਤੂਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਅਯੁੱਧਿਆ ਵਿਚ ਸ਼੍ਰੀ ਰਾਮ ਮੰਦਰ ਦੇ ਚੰਦਾ ਚੋਰੀ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ ਮੰਦਰ ਨਾਲ ਜੁੜੀਆਂ ਭਾਵਨਾਵਾਂ ਨੂੰ ਉਭਾਰ ਕੇ ਸੱਤਾ ਵਿਚ ਆਈ ਹੈ, ਉਸ ਨੂੰ ਸ਼ਰਧਾਲੂਆਂ ਦੀ ਆਸਥਾ ਨਾਲ ਧੋਖਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਚਾਉਣਾ ਨਹੀਂ ਚਾਹੀਦਾ।

ਕੈਬਨਿਟ ਮੰਤਰੀ ਅਮਨ ਅਰੋੜਾ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 20-10-2026
ਚੰਡੀਗੜ੍ਹ 19 ਅਕਤੂਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਅਯੁੱਧਿਆ ਵਿਚ ਸ਼੍ਰੀ ਰਾਮ ਮੰਦਰ ਦੇ ਚੰਦਾ ਚੋਰੀ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ ਮੰਦਰ ਨਾਲ ਜੁੜੀਆਂ ਭਾਵਨਾਵਾਂ ਨੂੰ ਉਭਾਰ ਕੇ ਸੱਤਾ ਵਿਚ ਆਈ ਹੈ, ਉਸ ਨੂੰ ਸ਼ਰਧਾਲੂਆਂ ਦੀ ਆਸਥਾ ਨਾਲ ਧੋਖਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਚਾਉਣਾ ਨਹੀਂ ਚਾਹੀਦਾ। ਚੰਦਾ ਚੋਰੀ ਦੀਆਂ 105 ਘਟਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ ਤੇ ਸਵਾਲ ਕੀਤਾ ਕਿ ਜਵਾਬਦੇਹੀ ਸਿਰਫ਼ ਛੋਟੇ ਕਰਮਚਾਰੀਆਂ ਤੱਕ ਹੀ ਕਿਉਂ ਸੀਮਤ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਤੋਂ ਇੱਕ ਲੱਖ ਤੋਂ ਵੱਧ ਰਾਮ ਭਗਤਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕੀਤੀ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੱਖਾਂ ਰਾਮ ਭਗਤਾਂ ਨੇ ਸ਼ਰਧਾ ਤੇ ਭਾਵਨਾ ਨਾਲ ਅਯੁੱਧਿਆ ਵਿਚ ਸ਼੍ਰੀ ਰਾਮ ਮੰਦਰ ਦੀ ਉਸਾਰੀ ਲਈ ਆਪਣੀ ਮਿਹਨਤ ਦੀ ਕਮਾਈ ਵਿਚੋਂ ਯੋਗਦਾਨ ਪਾਇਆ ਸੀ। ਜੇਕਰ ਸ਼ਰਧਾਲੂਆਂ ਵਲੋਂ ਦਿੱਤੇ ਗਏ ਦਾਨ ਵਿਚ ਘਪਲਾ ਕੀਤਾ ਗਿਆ ਹੈ, ਤਾਂ ਇਹ ਉਨ੍ਹਾਂ ਦੀ ਆਸਥਾ ਨਾਲ ਵੱਡਾ ਧੋਖਾ ਹੈ, ਜਿਸ ਦੀ ਸਜ਼ਾ ਮਿਲਣੀ ਚਾਹੀਦੀ ਹੈ।
ਪਿਛਲੀ ਖ਼ਬਰ ਅਲੀਸ਼ੇਰ ਹਾਦਸਾ: ਮਜ਼ਦੂਰਾਂ ਦੀ ਜ਼ਿੰਦਗੀ ਦੀ ਕੀਮਤ ਕੌਣ ਸਮਝੇਗਾ ? ਅਗਲੀ ਖ਼ਬਰ ਘੋਟਣਾ ਮਾਰ ਕੇ ਪਤੀ ਤੇ ਸੱਸ ਦਾ ਕਤਲ ਕਰਕੇ ਨੂੰਹ ਹੋਈ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।