20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਲੀਸ਼ੇਰ ਸੜਕ ਹਾਦਸਾ:- ਮੁਆਵਜ਼ੇ ਤੇ ਨੌਕਰੀ ਦੀ ਮੰਗ ਲਈ ਦੂਜੇ ਦਿਨ ਵੀ ਧਰਨਾ ਜਾਰੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਤੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਮੰਗ

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਲਹਿਰਾਗਾਗਾ-ਜਾਖਲ ਮੁੱਖ ਮਾਰਗ ’ਤੇ ਐਤਵਾਰ ਨੂੰ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਅੱਠ ਵਿਅਕਤੀਆਂ ਦੀ ਮੌਤ ਤੇ ਕਈ ਹੋਰਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਸ਼ੁਰੂ ਹੋਇਆ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ, ਪਿੰਡ ਵਾਸੀਆਂ ਤੇ ਸਿਆਸੀ ਆਗੂਆਂ ਨੇ ਮੁੱਖ ਮਾਰਗ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਰੱਖੀ।

ਅਜੀਤ ਡੈਸਕ 20-10-2026

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਲਹਿਰਾਗਾਗਾ-ਜਾਖਲ ਮੁੱਖ ਮਾਰਗ ’ਤੇ ਐਤਵਾਰ ਨੂੰ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਅੱਠ ਵਿਅਕਤੀਆਂ ਦੀ ਮੌਤ ਤੇ ਕਈ ਹੋਰਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਸ਼ੁਰੂ ਹੋਇਆ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ, ਪਿੰਡ ਵਾਸੀਆਂ ਤੇ ਸਿਆਸੀ ਆਗੂਆਂ ਨੇ ਮੁੱਖ ਮਾਰਗ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਰੱਖੀ। ਧਰਨਾਕਾਰੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰ ਰਹੇ ਹਨ। ਜਾਣਕਾਰੀ ਅਨੁਸਾਰ ਐਤਵਾਰ ਬਾਅਦ ਦੁਪਹਿਰ ਲਹਿਰਾਗਾਗਾ-ਜਾਖਲ ਮਾਰਗ ’ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਬੈਠੇ ਕਰੀਬ 20 ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ। ਇਸ ਭਿਆਨਕ ਹਾਦਸੇ ਵਿਚ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਦੇਰ ਸ਼ਾਮ ਪੁਲਿਸ ਵਲੋਂ ਸੜਕ ’ਤੇ ਪਈਆਂ ਪੰਜ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜਿਆ ਗਿਆ। ਜ਼ਖ਼ਮੀਆਂ ਦਾ ਇਲਾਜ ਸੰਗਰੂਰ ਤੇ ਪਟਿਆਲਾ ਦੇ ਹਸਪਤਾਲਾਂ ਵਿਚ ਚੱਲ ਰਿਹਾ ਹੈ। ਧਰਨਾਕਾਰੀਆਂ ਦੀਆਂ ਮੁੱਖ ਮੰਗਾਂ ਵਿਚ ਹਾਦਸੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 50-50 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣਾ ਸ਼ਾਮਿਲ ਹੈ। ਧਰਨਾਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਵਿਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਅਕਾਲੀ ਦਲ ਦੇ ਆਗੂ ਗਗਨਦੀਪ ਸਿੰਘ ਖੰਡੇਬਾਦ ਅਤੇ ਗੁਲਜ਼ਾਰ ਸਿੰਘ ਗੁਲਜ਼ਾਰੀ ਮੂਨਕ, ਕਾਂਗਰਸੀ ਆਗੂ ਦੁਰਲਭ ਸਿੰਘ ਸਿੱਧੂ ਅਤੇ ਭਾਜਪਾ ਆਗੂ ਸਤਪਾਲ ਸਿੰਗਲਾ ਸਮੇਤ ਕਈ ਸਿਆਸੀ ਆਗੂ ਸ਼ਾਮਿਲ ਹੋਏ। ਉਧਰ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਕੌਰ ਗਰੇਵਾਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਧਰਨਾਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਇਸ ਧਰਨੇ ਨੂੰ ਬਲਵਿੰਦਰ ਸਿੰਘ ਜਲੂਰ, ਹਰੀ ਸਿੰਘ ਕੋਟੜ੍ਹਾ, ਜਗਜੀਤ ਸਿੰਘ ਭੁਟਾਲ, ਲਛਮਣ ਸਿੰਘ ਅਲੀਸ਼ੇਰ, ਹਰਭਗਵਾਨ ਸਿੰਘ ਮੂਣਕ, ਗੋਬਿੰਦ ਸਿੰਘ ਛਾਜਲੀ, ਜਗਦੀਸ਼ ਪਾਪੜ੍ਹਾ, ਐਡਵੋਕੇਟ ਪ੍ਰੇਮਪਾਲ ਅਲੀਸ਼ੇਰ, ਗੂਰੀ ਚਹਿਲ, ਸਰਬਜੀਤ ਸ਼ਰਮਾ, ਬੂਟਾ ਸਿੰਘ ਅਲੀਸ਼ੇਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

ਪਿਛਲੀ ਖ਼ਬਰ ਮਾਮੂਲੀ ਵਿਵਾਦ ਉਪੰਰਤ ਨੌਜਵਾਨ ਦਾ ਕਤਲ, 2 ਸਕੇ ਭਰਾ ਗ੍ਰਿਫ਼ਤਾਰ ਅਗਲੀ ਖ਼ਬਰ ਅਲੀਸ਼ੇਰ ਹਾਦਸਾ: ਮਜ਼ਦੂਰਾਂ ਦੀ ਜ਼ਿੰਦਗੀ ਦੀ ਕੀਮਤ ਕੌਣ ਸਮਝੇਗਾ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।