20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਮੂਲੀ ਵਿਵਾਦ ਉਪੰਰਤ ਨੌਜਵਾਨ ਦਾ ਕਤਲ, 2 ਸਕੇ ਭਰਾ ਗ੍ਰਿਫ਼ਤਾਰ

ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ)-ਮਾਮੂਲੀ ਝਗੜੇ ਕਾਰਨ ਦੋ ਭਰਾਵਾਂ ਵਲੋਂ ਇਕ ਨੌਜਵਾਨ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਵਿੱਕੀ ਸਿੰਘ ਦੀ ਪੁਰਾਣੀ ਤਸਵੀਰ। 20-10-2026
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ)-ਮਾਮੂਲੀ ਝਗੜੇ ਕਾਰਨ ਦੋ ਭਰਾਵਾਂ ਵਲੋਂ ਇਕ ਨੌਜਵਾਨ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕ ਦੀ ਸ਼ਨਾਖ਼ਤ ਵਿੱਕੀ ਸਿੰਘ (34) ਵਾਸੀ ਪੇਠੇ ਵਾਲਾ ਬਜ਼ਾਰ ਗਲੀ ਬੇਰੀ ਵਾਲੀ ਅੰਮ੍ਰਿਤਸਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਤਨੀ ਸ੍ਰੀਮਤੀ ਪੂਨਮ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਗੁਆਂਢੀਆਂ ਨਾਲ ਘਰ ਅੱਗੇ ਕਾਰ ਖੜੀ ਕਰਨ ਸੰਬੰਧੀ ਝਗੜਾ ਹੋਇਆ ਸੀ। ਬੀਤੀ ਰਾਤ ਹੀ ਉਸਨੂੰ ਐਮ.ਜੀ.ਐਮ. ਹੋਟਲ ਤੋਂ ਖ਼ਬਰ ਮਿਲੀ ਕਿ ਉਸਦੇ ਪਤੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਏ.ਸੀ.ਪੀ. ਪੂਰਬੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਥਾਣਾ ਬੀ.ਡਵੀਜ਼ਨ ਦੇ ਮੁਖੀ ਇੰਸ: ਕਿਰਨਦੀਪ ਸਿੰਘ ਨੇ ਦੱਸਿਆ ਕਿ ਇਹ ਝਗੜਾ ਦੋਹਾਂ ਧਿਰਾਂ ਦਰਮਿਆਨ ਹੋਇਆ ਸੀ ਤੇ ਕਿਰਪਾਨ ਨਾਲ ਦੋ ਭਰਾਵਾਂ ਅਮਨਜੀਤ ਸਿੰਘ ਤੇ ਕਰਨ ਜੀਤ ਸਿੰਘ ਵਲੋਂ ਵਿੱਕੀ ਸਿੰਘ ਨੂੰ ਸੱਟਾਂ ਲਾ ਕੇ ਗੰਭੀਰ ਜ਼ਖ਼ਮੀਕਰ ਦਿੱਤਾ ਗਿਆ ਸੀ, ਜਿਸਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਪੁਲਿਸ ਵਲੋਂ ਦੋਵਾਂ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਤਰਨ ਤਾਰਨ ਦੇ 46 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਹੁਕਮ ਅਗਲੀ ਖ਼ਬਰ ਅਲੀਸ਼ੇਰ ਸੜਕ ਹਾਦਸਾ:- ਮੁਆਵਜ਼ੇ ਤੇ ਨੌਕਰੀ ਦੀ ਮੰਗ ਲਈ ਦੂਜੇ ਦਿਨ ਵੀ ਧਰਨਾ ਜਾਰੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।