21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਰਵਿੰਦਰ ਸਿੰਘ ਝੋਟਾ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਤੇ ਪਾਲਣ-ਪੋਸ਼ਣ ਦੀ ਪੂਰੀ ਜ਼ਿੰਮੇਵਾਰੀ ਚੁੱਕਣਗੇ ਡਾ. ਸਾਹਨੀ

ਚੰਡੀਗੜ੍ਹ, 20 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਨਸ਼ਾ-ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਝੋਟਾ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਤੇ ਪਾਲਣ-ਪੋਸ਼ਣ ਦੀ ਪੂਰੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਹੈ ।

ਅਜੀਤ ਡੈਸਕ 21-10-2026
ਚੰਡੀਗੜ੍ਹ, 20 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਨਸ਼ਾ-ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਝੋਟਾ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਤੇ ਪਾਲਣ-ਪੋਸ਼ਣ ਦੀ ਪੂਰੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਚੱਲ ਰਹੀ ਲੜਾਈ ਨੂੰ ਹੋਰ ਦ੍ਰਿੜ੍ਹ ਸੰਕਲਪ ਅਤੇ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਡਾ. ਸਾਹਨੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਦੁਖਦਾਈ ਘਟਨਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਾਜਿਕ ਤੇ ਨੈਤਿਕ ਸਹਿਯੋਗ ਦੇਣਾ ਸਮੇਂ ਦੀ ਅਹਿਮ ਲੋੜ ਹੈ । ਡਾ. ਸਾਹਨੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਕਿਸੇ ਇੱਕ ਵਿਅਕਤੀ, ਸੰਸਥਾ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਦਿਸ਼ਾ ਵਿਚ ਆਪਣਾ ਯੋਗਦਾਨ ਪਾਉਣਾ ਪਵੇਗਾ।
ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਦੁਸਹਿਰਾ ਪੁਰਬ (ਮਹੱਲਾ) ਜਾਹੋ-ਜਲਾਲ ਅਤੇ ਚੜ੍ਹਦੀ ਕਲਾ ਨਾਲ ਮ... ਅਗਲੀ ਖ਼ਬਰ ਪਿੰਡ ਨਾਹਰ ਤਾਹਰਪੁਰ ਦੇ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ ਹੁਣ ਤੱਕ ਕੁੱਲ ਪੰਜ ਮੁਲਜ਼ਮਾਂ ਦੀ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।