21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਾਣਹਾਨੀ ਮਾਮਲੇ ਵਿਚ ਆਏ ਫ਼ੈਸਲੇ ਨੂੰ ਉੱਚ ਅਦਾਲਤ ਵਿਚ ਦੇਵਾਂਗੇ ਚੁਣੌਤੀ-ਬੈਂਸ

ਲੁਧਿਆਣਾ, 20 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਟਿਆਲਾ ਦੀ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ ਵਿਚ ਆਏ ਫ਼ੈਸਲੇ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਚ ਅਦਾਲਤ ’ਤੇ ਪੂਰਨ ਵਿਸ਼ਵਾਸ ਹੈ ਕਿ ਇਸ ਮਾਮਲੇ ਵਿਚ ਵੀ ਉਨ੍ਹਾਂ ਨੂੰ ਇੰਕਸ਼ਾਫ਼ ਮਿਲੇਗਾ। ਇਸ ਕਰਕੇ ਉਹ ਇਸ ਮਾਮਲੇ ਨੂੰ ਲੈ ਕੇ ਉਚ ਅਦਾਲਤ ਵਿਚ ਜਾਣਗੇ।

ਅਜੀਤ ਡੈਸਕ 21-10-2026
ਲੁਧਿਆਣਾ, 20 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਟਿਆਲਾ ਦੀ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ ਵਿਚ ਆਏ ਫ਼ੈਸਲੇ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਚ ਅਦਾਲਤ ’ਤੇ ਪੂਰਨ ਵਿਸ਼ਵਾਸ ਹੈ ਕਿ ਇਸ ਮਾਮਲੇ ਵਿਚ ਵੀ ਉਨ੍ਹਾਂ ਨੂੰ ਇੰਕਸ਼ਾਫ਼ ਮਿਲੇਗਾ। ਇਸ ਕਰਕੇ ਉਹ ਇਸ ਮਾਮਲੇ ਨੂੰ ਲੈ ਕੇ ਉਚ ਅਦਾਲਤ ਵਿਚ ਜਾਣਗੇ। ਬੈਂਸ ਨੇ ਸਪਸ਼ਟ ਕੀਤਾ ਕਿ ਇਹ ਮੁਕੱਦਮਾ ਸਾਲ 2018 ਦਾ ਹੈ, ਜਦੋਂ ਉਨ੍ਹਾਂ ਨੇ ਤਤਕਾਲੀ ਸਿਹਤ ਮੰਤਰੀ ਦੇ ਨਜ਼ਦੀਕੀਆਂ ਵਲੋਂ ਚਲਾਏ ਜਾ ਰਹੇ ਨਸ਼ੇ ਦੀਆਂ ਗੋਲੀਆਂ ਅਤੇ ਜਾਅਲੀ ਦਵਾਈਆਂ ਦੇ ਕਾਰੋਬਾਰ ਨੂੰ ਬੇਨਕਾਬ ਕੀਤਾ ਸੀ। ਉਨ੍ਹਾਂ ਆਪਣੇ 25 ਸਾਲਾਂ ਦੇ ਰਾਜਨੀਤਿਕ ਅਤੇ ਸਮਾਜਿਕ ਸਫ਼ਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ 12 ਸਾਲ ਦੀ ਉਮਰ ਵਿਚ ਧਰਮ ਯੁੱਧ ਮੋਰਚੇ ਦੌਰਾਨ ਪਹਿਲੀ ਵਾਰ ਜੇਲ੍ਹ ਯਾਤਰਾ ਕੀਤੀ ਸੀ। ਉਹ 13 ਵਾਰ ਜੇਲ੍ਹ ਗਏ ਹਨ ਅਤੇ ਆਪਣੇ ਕੈਰੀਅਰ ਦੇ ਪੌਣੇ ਪੰਜ ਸਾਲ ਜੇਲ੍ਹ ਵਿਚ ਬਿਤਾਏ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਉਦਾਹਰਨ ਦਿੰਦਿਆਂ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਨੂੰ ਸੂਰਤ ਅਦਾਲਤ ਵਲੋਂ ਸਜ਼ਾ ਸੁਣਾ ਕੇ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਹ ਸੱਚ ਬੋਲਣ ਤੋਂ ਪਿੱਛੇ ਨਹੀਂ ਹਟੇ, ਠੀਕ ਉਸੇ ਤਰ੍ਹਾਂ ਉਹ ਵੀ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਰੱਖਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਚਾਈ ਨੂੰ ਕਿਸੇ ਵੀ ਸੂਰਤ ਵਿਚ ਦਬਾਇਆ ਜਾ ਝੁਠਲਾਇਆ ਨਹੀਂ ਜਾ ਸਕਦਾ।
ਪਿਛਲੀ ਖ਼ਬਰ ਹੋਟਲ ’ਚ ਪਾਰਟੀ ਦੌਰਾਨ ਹੋਏ ਝਗੜੇ ਵਿਚ ਇੱਟਾਂ ਮਾਰ ਕੇ ਨੌਜਵਾਨ ਦੀ ਹੱਤਿਆ ਅਗਲੀ ਖ਼ਬਰ ਬਰਨਾਲਾ ਤੇ ਸੰਗਰੂਰ ’ਚ ਕੰਨਾਂ ਦਾ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ਤੋਂ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।