ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਵਲੋਂ ਮੀਟਿੰਗ
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਪਰਗਟ ਸਿੰਘ ਵਲੋਂ ਇਸ ਦੌਰਾਨ ਕਾਂਗਰਸ ਦੇ ਸਾਰੇ ਫਰੰਟਲ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ।
ਅਜੀਤ ਡੈਸਕ
22-10-2026