22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਸ਼ਿਆਂ ਖ਼ਿਲਾਫ਼ ਪਿੰਡ ਪਿੰਡ ਕਮੇਟੀਆਂ ਬਣਾਈਆਂ ਜਾਣ-ਲੱਖੋਵਾਲ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦੀ ਰੋਕਥਾਮ ਲਈ ਪਿੰਡ-ਪਿੰਡ ਕਮੇਟੀਆਂ ਬਣਾਈਆਂ ਜਾਣ ਤੇ ਨਸ਼ਾ ਤਸਕਰਾਂ ਨੂੰ ਫੜ ਕੇ ਮੁਕੱਦਮੇ ਦਰਜ ਕਰਵਾਏ ਜਾਣ। ਉਨ੍ਹਾਂ ਇੱਥੇ ਝੋਟਾ ਹੱਤਿਆ ਮਾਮਲੇ ’ਚ ਲਗਾਏ ਧਰਨੇ ’ਚ ਸ਼ਾਮਿਲ ਹੋਣ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਨਸ਼ਿਆਂ ਨੂੰ ਨੱਥ ਪਾਉਣ ਲਈ ਠੋਸ ਕਦਮ ਉਠਾਏ ਜਾਣ।

ਅਜੀਤ ਡੈਸਕ 22-10-2026
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦੀ ਰੋਕਥਾਮ ਲਈ ਪਿੰਡ-ਪਿੰਡ ਕਮੇਟੀਆਂ ਬਣਾਈਆਂ ਜਾਣ ਤੇ ਨਸ਼ਾ ਤਸਕਰਾਂ ਨੂੰ ਫੜ ਕੇ ਮੁਕੱਦਮੇ ਦਰਜ ਕਰਵਾਏ ਜਾਣ। ਉਨ੍ਹਾਂ ਇੱਥੇ ਝੋਟਾ ਹੱਤਿਆ ਮਾਮਲੇ ’ਚ ਲਗਾਏ ਧਰਨੇ ’ਚ ਸ਼ਾਮਿਲ ਹੋਣ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਨਸ਼ਿਆਂ ਨੂੰ ਨੱਥ ਪਾਉਣ ਲਈ ਠੋਸ ਕਦਮ ਉਠਾਏ ਜਾਣ। ਉਨ੍ਹਾਂ ਮੰਗ ਕੀਤੀ ਕਿ ਸੀ. ਬੀ. ਆਈ. ਦੀ ਜਾਂਚ ਸਮਾਂਬੱਧ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਸੂਬਾ ਸਕੱਤਰ ਸਰੂਪ ਸਿੰਘ ਰਾਮਾ, ਸੂਬਾਈ ਆਗੂ ਨਿਰਮਲ ਸਿੰਘ ਝੰਡੂਕੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਮਿਤ ਸ਼ਾਹ ਨੇ ਝੋਟਾ ਕਤਲ ਕੇਸ ਦੀ ਸੀ.ਬੀ.ਆਈ. ਜਾਂਚ ਦਾ ਵਾਅਦਾ ਤੁਰੰਤ ਨਿਭਾਇਆ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਸਮਾਜ ਸੇਵੀ ਕੰਮਾਂ ਨੂੰ ਸਲਾਮ-ਭਾਈ ਬਲਵੰਤ ਸਿੰਘ ਰਾਜੋਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।