ਇਕੋਤਰੀ ਦੀ ਅੱਠਵੀਂ ਲੜੀ ਦੇ ਭੋਗ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਵਿਸ਼ਾਲ ਗੁਰਮਤਿ ਸਮਾਗਮ ਵਿਚ ਭਰੀ ਹਾਜ਼ਰੀ
ਟਾਂਡਾ ਉੜਮੁੜ, 21 ਅਕਤੂਬਰ (ਦੀਪਕ ਬਹਿਲ)- ਮਹਾਨ ਇਕੋਤਰੀ ਸਮਾਗਮ ਦੇ ਚੱਲਦਿਆਂ ਅੱਠਵੀਂ ਲੜੀ ਦੇ ਭੋਗ ਮੌਕੇ ਵਿਸ਼ਾਲ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿਚ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ । ਇਸ ਮੌਕੇ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਸਿੱਖ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ।
ਅਜੀਤ ਡੈਸਕ
22-10-2026