22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁੱਖ ਮੰਤਰੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ-ਮੀਤ ਹੇਅਰ

ਜਲੰਧਰ, 21 ਅਕਤੂਬਰ (ਡਾ ਜਤਿੰਦਰ ਸਾਬੀ)-ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਨੂੰ ਕੌਮੀ ਤੇ ਕੌਮਾਂਤਰੀ ਖੇਡ ਨਕਸ਼ੇ ’ਤੇ ਹੋਰ ਮਜ਼ਬੂਤੀ ਨਾਲ ਸਥਾਪਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਨੂੰ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੋਇਆ ਹੈ। ਇਹ ਪੰਜਾਬ ਦੇ ਖੇਡ ਇਤਿਹਾਸ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੈ ।

ਅਜੀਤ ਡੈਸਕ 22-10-2026
ਜਲੰਧਰ, 21 ਅਕਤੂਬਰ (ਡਾ ਜਤਿੰਦਰ ਸਾਬੀ)-ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਨੂੰ ਕੌਮੀ ਤੇ ਕੌਮਾਂਤਰੀ ਖੇਡ ਨਕਸ਼ੇ ’ਤੇ ਹੋਰ ਮਜ਼ਬੂਤੀ ਨਾਲ ਸਥਾਪਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਨੂੰ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੋਇਆ ਹੈ। ਇਹ ਪੰਜਾਬ ਦੇ ਖੇਡ ਇਤਿਹਾਸ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੈ । ਇਹ ਪ੍ਰਗਟਾਵਾ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲੰਧਰ ਦੇ ਬਰਲਟਨ ਪਾਰਕ ਸਥਿਤ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕਰਦਿਆਂ ਕੀਤਾ । ਇਸ ਮੌਕੇ ਉਨ੍ਹਾਂ ਨੇ ਟੂਰਨਾਮੈਂਟ ਦੇ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਮੌਜੂਦ ਸਨ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਰਗੇ ਵੱਕਾਰੀ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਮਿਲਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਮੁੜ ਵਿਸ਼ਵ ਪੱਧਰ ’ਤੇ ਆਪਣੀ ਖੇਡ ਪਛਾਣ ਨੂੰ ਮਜ਼ਬੂਤ ਕਰਨ ਵੱਲ ਵਧ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਡਾਂ ਦੇ ਬਜਟ ਵਿਚ ਇਤਿਹਾਸਕ ਵਾਧਾ ਕਰਦਿਆਂ ਇਸ ਨੂੰ ਪਹਿਲਾਂ ਦੇ 147 ਕਰੋੜ ਰੁਪਏ ਤੋਂ ਵਧਾ ਕੇ 1,791 ਕਰੋੜ ਰੁਪਏ ਤੱਕ ਪਹੁੰਚਾਇਆ ਹੈ, ਜੋ ਲਗਭਗ 13 ਗੁਣਾ ਵਾਧਾ ਹੈ । ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਬਾਰੇ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਇਹ ਵੱਕਾਰੀ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾਵੇਗਾ । ਇਨ੍ਹਾਂ ਟੀਮਾਂ ਦੀ ਸ਼ਮੂਲੀਅਤ ਨਾਲ ਹਾਕੀ ਪ੍ਰੇਮੀਆਂ ਨੂੰ ਉੱਚ ਪੱਧਰੀ ਤੇ ਰੋਮਾਂਚਕ ਮੁਕਾਬਲੇ ਦੇਖਣ ਦਾ ਮੌਕਾ ਮਿਲੇਗਾ । ਅਜਿਹੇ ਕੌਮਾਂਤਰੀ ਮੁਕਾਬਲਿਆਂ ਦੀ ਮੇਜ਼ਬਾਨੀ ਨਾਲ ਨਾ ਸਿਰਫ਼ ਪੰਜਾਬ ਦੀ ਖੇਡ ਵਿਰਾਸਤ ਨੂੰ ਹੁਲਾਰਾ ਮਿਲੇਗਾ, ਸਗੋਂ ਨੌਜਵਾਨ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਦੀ ਖੇਡ ਦੇਖਣ ਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਮੌਕਾ ਵੀ ਮਿਲੇਗਾ । ਇਸ ਨਾਲ ਸੂਬੇ ਵਿਚ ਹਾਕੀ ਪ੍ਰਤੀ ਰੁਚੀ ਹੋਰ ਵਧਣ ਦੀ ਉਮੀਦ ਹੈ । ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਸਟੇਡੀਅਮ ਪਹੁੰਚ ਕੇ ਟੀਮਾਂ ਤੇ ਖਿਡਾਰੀਆਂ ਦਾ ਹੌਸਲਾ ਵਧਾਉਣ । ਉਨ੍ਹਾਂ ਆਸ ਪ੍ਰਗਟਾਈ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੀ ਮੇਜ਼ਬਾਨੀ ਪੰਜਾਬ ਵਿਚ ਖੇਡਾਂ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗੀ ਅਤੇ ਸੂਬਾ ਇੱਕ ਵਾਰ ਫਿਰ ਹਾਕੀ ਸਮੇਤ ਹੋਰ ਖੇਡਾਂ ਵਿੱਚ ਆਪਣੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਵਿੱਚ ਸਫ਼ਲ ਹੋਵੇਗਾ।
ਪਿਛਲੀ ਖ਼ਬਰ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ’ਤੇ ਪਿੰਡ ਭੂਰਾ ਕੋਹਨਾ ’ਚ ਧਾਰਮਿਕ ਸਮਾਗਮ ਅਗਲੀ ਖ਼ਬਰ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਵਿੱਤ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।