ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ ਵਾਧੂ ਵਿਕਾਸ ਕਾਰਜ ਕੀਤੇ ਗਏ- ਬਲਤੇਜ ਪੰਨੂ
ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੇ ਗਾਰੰਟੀਆਂ ਤੋਂ ਇਲਾਵਾ ਵੀ ਕਈ ਵਿਕਾਸ ਕਾਰਜ ਕੀਤੇ ਹਨ ਤੇ ਸੂਬੇ ਵਿਚ ਕਈ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ।
ਬਲਤੇਜ ਪੰਨੂ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ। ਤਸਵੀਰ : ਗੁਰਿੰਦਰ ਸਿੰਘ
23-10-2026