24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਆਈ.ਐੱਸ.ਆਈ. ਨੂੰ ਫ਼ੌਜੀ ਟਿਕਾਣਿਆਂ ਬਾਰੇ ਗੁਪਤ ਸੂਚਨਾਵਾਂ ਭੇਜਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫ਼ਤਾਰ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਨੇ ਮਿਲਟਰੀ ਇੰਟੈਲੀਜੈਂਸ ਦੇ ਅਧਿਕਾਰੀਆਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ.

ਅਜੀਤ ਡੈਸਕ 24-10-2026
ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਨੇ ਮਿਲਟਰੀ ਇੰਟੈਲੀਜੈਂਸ ਦੇ ਅਧਿਕਾਰੀਆਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਅਤੇ ਉਥੋਂ ਦੇ ਤਸਕਰਾਂ ਨਾਲ ਕਥਿਤ ਸੰਪਰਕ ਰੱਖ ਕੇ ਭਾਰਤੀ ਫ਼ੌਜ ਦੇ ਟਿਕਾਣਿਆਂ, ਅਸਲਾ ਡਿਪੂਆਂ ਅਤੇ ਫ਼ੌਜੀ ਛਾਉਣੀਆਂ ਸੰਬੰਧੀ ਗੁਪਤ ਜਾਣਕਾਰੀਆਂ ਸਾਂਝੀਆਂ ਕਰਨ ਦੇ ਦੋਸ਼ ਹੇਠ ਹਿੰਦ-ਪਾਕਿ ਕੌਮਾਂਤਰੀ ਸਰਹੱਦ ’ਤੇ ਸਥਿਤ ਆਖ਼ਰੀ ਪਿੰਡ ਕਾਲੂ ਵਾਲਾ ਦੇ ਇਕ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਮਿਲਟਰੀ ਇੰਟੈਲੀਜੈਂਸ ਦੇ ਅਧਿਕਾਰੀਆਂ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਅਤੇ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ। ਇਸ ਦੌਰਾਨ ਕਿਲ੍ਹਾ ਵਾਲਾ ਚੌਕ ਫ਼ਿਰੋਜ਼ਪੁਰ ਨੇੜੇ ਮੁਖ਼ਬਰ ਖ਼ਾਸ ਰਾਹੀਂ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਹਰਜਿੰਦਰ ਸਿੰਘ ਅਤੇ ਉਸ ਦੀ ਪਤਨੀ ਹਰਮਨਪ੍ਰੀਤ ਕੌਰ ਵਾਸੀਆਨ ਪਿੰਡ ਕਾਲੂ ਵਾਲਾ ਦਾਖਲੀ ਜਲਾਲ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ, ਕਥਿਤ ਤੌਰ ’ਤੇ ਆਪਣੇ ਮੋਬਾਈਲ ਫ਼ੋਨਾਂ ਅਤੇ ਇੰਟਰਨੈੱਟ ਰਾਹੀਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਅਤੇ ਉਥੋਂ ਦੇ ਤਸਕਰਾਂ ਨਾਲ ਸੰਪਰਕ ਵਿਚ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਲੋਂ ਭਾਰਤੀ ਫ਼ੌਜ ਦੇ ਟਿਕਾਣਿਆਂ, ਅਸਲਾ ਡਿਪੂਆਂ, ਫ਼ੌਜੀ ਛਾਉਣੀਆਂ ਦੇ ਨਕਸ਼ਿਆਂ ਅਤੇ ਫ਼ੌਜ ਦੀਆਂ ਹੋਰ ਗਤੀਵਿਧੀਆਂ ਸਬੰਧੀ ਗੁਪਤ ਜਾਣਕਾਰੀਆਂ ਸਾਂਝੀਆਂ ਕੀਤੇ ਜਾਣ ਦਾ ਖ਼ਦਸ਼ਾ ਹੈ। ਇੰਸਪੈਕਟਰ ਗੁਰਵਿੰਦਰ ਕੁਮਾਰ ਅਨੁਸਾਰ ਗੁਰਪ੍ਰੀਤ ਸਿੰਘ ਉਰਫ਼ ਗੋਰਾ ਅਤੇ ਹਰਮਨਪ੍ਰੀਤ ਕੌਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਡਕਾਲਾ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ ਝੋਟਾ ਦੇ ਪਰਿਵਾਰ ਲਈ 2 ਕਰੋੜ ਮੁਆਵਜ਼ੇ ਤੇ ਪਤਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।