ਭਾਜਪਾ ਦੇ ਸੰਗਰੂਰ ਦਫਤਰ ’ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ
ਸੰਗਰੂਰ, 23 ਅਕਤੂਬਰ (ਧੀਰਜ ਪਸੋਰੀਆ)-ਭਾਜਪਾ ਦੇ ਸੰਗਰੂਰ ਦਫ਼ਤਰ ’ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਮਾਮਲੇ ਦੀ ਸੁਣਵਾਈ ਜੋ ਸੰਗਰੂਰ ਅਦਾਲਤ ਵਿਚ ਚੱਲ ਰਹੀ ਹੈ, ਦੀ ਅਗਲੀ ਸੁਣਵਾਈ ਹੁਣ 13 ਨਵੰਬਰ ’ਤੇ ਪਾ ਦਿੱਤੀ ਗਈ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਦੇ ਤਤਕਾਲੀਨ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।
ਐ
ਐਡਵੋਕੇਟ ਲਲਿਤ ਕੁਮਾਰ ਗਰਗ ਅਤੇ ਮਨਿੰਦਰ ਸਿੰਘ ਕਪਿਆਲ ਗੱਲਬਾਤ ਕਰਦੇ ਹੋਏ। ਤਸਵੀਰ : ਮੁਕੇਸ਼ ਕੁਮਾਰ
24-10-2026
ਸੰਗਰੂਰ, 23 ਅਕਤੂਬਰ (ਧੀਰਜ ਪਸੋਰੀਆ)-ਭਾਜਪਾ ਦੇ ਸੰਗਰੂਰ ਦਫ਼ਤਰ ’ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਮਾਮਲੇ ਦੀ ਸੁਣਵਾਈ ਜੋ ਸੰਗਰੂਰ ਅਦਾਲਤ ਵਿਚ ਚੱਲ ਰਹੀ ਹੈ, ਦੀ ਅਗਲੀ ਸੁਣਵਾਈ ਹੁਣ 13 ਨਵੰਬਰ ’ਤੇ ਪਾ ਦਿੱਤੀ ਗਈ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਦੇ ਤਤਕਾਲੀਨ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਸੰਗਰੂਰ ਪੁਲਿਸ ਵਲੋਂ ਪੈਟਰੋਲ ਬੰਬ ਸੁੱਟਣ ਦੇ ਕਥਿਤ ਦੋਸ਼ਾਂ ਵਿਚ ਗ੍ਰਿਫਤਾਰ ਚਾਰ ਵਿਅਕਤੀ ਨਿਆਇਕ ਰਿਮਾਂਡ ’ਤੇ ਜ਼ਿਲ੍ਹਾ ਜੇਲ੍ਹ ਸੰਗਰੂਰ ’ਚ ਬੰਦ ਹਨ। ਸ਼ਿਕਾਇਤਕਰਤਾ ਕਪਿਆਲ ਜਿਨ੍ਹਾਂ ਨਾਲ ਵਕੀਲ ਲਲਿਤ ਕੁਮਾਰ ਗਰਗ ਵੀ ਮੌਜੂਦ ਸਨ, ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਰੀਬ 3 ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਪੁਲਿਸ ਵਲੋਂ ਚਲਾਨ ਪੇਸ਼ ਨਹੀਂ ਕੀਤਾ ਗਿਆ, ਜਿਸ ਦੇ ਚਲਦਿਆਂ ਉਨ੍ਹਾਂ ਮੰਗ ਕੀਤੀ ਕਿ ਕੇਸ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਮਾਮਲੇ ਨੂੰ ਸੀ.ਬੀ.ਆਈ. ਹਵਾਲੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖ ਰਹੇ ਹਨ।