25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਿਸਾਨ ਆਗੂ ਰਾਕੇਸ਼ ਟਿਕੈਤ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ

ਮਾਨਸਾ, 24 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕੌਮੀ ਬੁਲਾਰੇ ਅਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੀ ਹਵੇਲੀ ’ਚ ਪਰਿਵਾਰ ਨਾਲ ਮੁਲਾਕਾਤ ਕੀਤੀ । ਬਲਕੌਰ ਸਿੰਘ ਸਿੱਧੂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਿੱਥੇ ਸਿੱਧੂ ਮੂਸੇਵਾਲਾ ਦੇ ਕੇਸ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਹੋਰ ਵੀ ਬਹੁਤ ਸਾਰੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ।

ਅਜੀਤ ਡੈਸਕ 25-10-2026
ਮਾਨਸਾ, 24 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕੌਮੀ ਬੁਲਾਰੇ ਅਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੀ ਹਵੇਲੀ ’ਚ ਪਰਿਵਾਰ ਨਾਲ ਮੁਲਾਕਾਤ ਕੀਤੀ । ਬਲਕੌਰ ਸਿੰਘ ਸਿੱਧੂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਿੱਥੇ ਸਿੱਧੂ ਮੂਸੇਵਾਲਾ ਦੇ ਕੇਸ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਹੋਰ ਵੀ ਬਹੁਤ ਸਾਰੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ । ਟਿਕੈਤ ਨੇ ਕਿਹਾ ਕਿ ਉਹ ਹਮੇਸ਼ਾਂ ਮੂਸੇਵਾਲਾ ਦੇ ਪਰਿਵਾਰ ਨਾਲ ਖੜ੍ਹੇ ਹਨ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵੱਡੇ ਪੱਧਰ ’ਤੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਪਿੰਡਾਂ/ਸ਼ਹਿਰਾਂ ’ਚ ਲੋਕਾਂ ਨੂੰ ਜਾਗਣਾ ਪਵੇਗਾ ਤੇ ਇਕੱਠੇ ਹੋ ਕੇ ਫ਼ੈਸਲਾਕੁਨ ਲੜਾਈ ਲੜਨੀ ਪਵੇਗੀ । ਇਸ ਮੌਕੇ ਭਾਕਿਯੂ (ਲੱਖੋਵਾਲ) ਦੇ ਸੂਬਾ ਆਗੂ ਹਰਿੰਦਰ ਸਿੰਘ ਲੱਖੋਵਾਲ, ਕਾਂਗਰਸ ਆਗੂ ਬਿਕਰਮ ਸਿੰਘ ਮੋਫਰ, ਚਮਕੌਰ ਸਿੰਘ ਸਿੱਧੂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਕੈਂਪਸ ਵਿਚ ਦੋ ਦਿਨਾਂ ਖੇਡਾਂ ਇਨਾਮ ਵੰਡ ਸਮਾਰੋਹ ਨਾਲ ਹੋਈਆਂ ਸੰਪੰਨ ਅਗਲੀ ਖ਼ਬਰ ਤਾਲਿਬਾਨ ਨਾਲ ਲੜਨ ਲਈ ਪਾਕਿ ਸਾਬਕਾ ਅਫ਼ਗਾਨ ਨਾਗਰਿਕਾਂ ਨੂੰ ਮੁਹੱਈਆ ਕਰਵਾ ਰਿਹਾ ਹਥਿਆਰ : ਖਲੀਲਜ਼ਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।