26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪੂਰੀ ਤਾਕਤ ਨਾਲ ਲੜੇਗਾ ਵਿਧਾਨ ਸਭਾ ਚੋਣਾਂ-ਗਗਨਅਜੀਤ, ਲੌਂਗੋਵਾਲ ਤੇ ਗਿ. ਹਰਦੀਪ ਸਿੰਘ ਵਿਧਾਨ ਸਭਾ ਹਲਕਿਆਂ ’ਚ ਕੀਤੀਆਂ ਜਾਣਗੀਆਂ ਰੈਲੀਆਂ ਪੇਸ਼ਕਸ਼-ਜਸਪਾਲ ਸਿੰਘ

ਜਲੰਧਰ, 25 ਅਕਤੂਬਰ-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ ਤੇ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਵੀ ਚੋਣ ਮੈਦਾਨ ਵਿਚ ਸਰਗਰਮੀ ਵਧਾਉਣ ਦੀ ਤਿਆਰੀ ਖਿੱਚ ਲਈ ਹੈ । ਪਾਰਟੀ ਦੇ ਸੀਨੀਅਰ ਆਗੂਆਂ ਨੇ ਐਲਾਨ ਕੀਤਾ ਹੈ ਕਿ ਝੋਨੇ ਦਾ ਸੀਜ਼ਨ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਕੀਤੀਆਂ ਜਾਣਗੀਆਂ ਤੇ ਇਸ ਤੋਂ ਬਾਅਦ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ।

‘ਅਜੀਤ’ ਭਵਨ ਜਲੰਧਰ ਵਿਖੇ ਗੱਲਬਾਤ ਕਰਦੇ ਹੋਏ ਗਿਆਨੀ ਹਰਦੀਪ ਸਿੰਘ, ਗਗਨਅਜੀਤ ਸਿੰਘ ਬਰਨਾਲਾ, ਭਾਈ ਗੋਬਿੰਦ ਸਿੰਘ ਲੌਂਗੋਵਾਲ। ਤਸਵੀਰ : ਮੁਨੀਸ਼ 26-10-2026
ਜਲੰਧਰ, 25 ਅਕਤੂਬਰ-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ ਤੇ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਵੀ ਚੋਣ ਮੈਦਾਨ ਵਿਚ ਸਰਗਰਮੀ ਵਧਾਉਣ ਦੀ ਤਿਆਰੀ ਖਿੱਚ ਲਈ ਹੈ । ਪਾਰਟੀ ਦੇ ਸੀਨੀਅਰ ਆਗੂਆਂ ਨੇ ਐਲਾਨ ਕੀਤਾ ਹੈ ਕਿ ਝੋਨੇ ਦਾ ਸੀਜ਼ਨ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਕੀਤੀਆਂ ਜਾਣਗੀਆਂ ਤੇ ਇਸ ਤੋਂ ਬਾਅਦ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ। ਇਹ ਪ੍ਰਗਟਾਵਾ ‘ਅਜੀਤ’ ਭਵਨ, ਜਲੰਧਰ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਗਗਨਅਜੀਤ ਸਿੰਘ ਬਰਨਾਲਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਗਿਆਨੀ ਹਰਦੀਪ ਸਿੰਘ ਨੇ ਕਿਹਾ ਕਿ ਪਾਰਟੀ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਤੇ ਇਸ ਸੰਬੰਧੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਥਾਪਨਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ ਹੈ ਤੇ ਪਾਰਟੀ ਦਾ ਮਕਸਦ ਪੁਰਾਤਨ ਸ਼੍ਰੋਮਣੀ ਅਕਾਲੀ ਦਲ ਦੀ ਭਾਵਨਾ ਨੂੰ ਮੁੜ ਸੁਰਜੀਤ ਕਰਨਾ ਹੈ । ਇਸ ਮੌਕੇ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾਂ ਪੰਥਕ ਏਕਤਾ ਦੀ ਮੁੱਦਈ ਰਹੀ ਹੈ ਤੇ ਅੱਜ ਵੀ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ 328 ਪਾਵਨ ਸਰੂਪਾਂ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੀ ਰਿਪੋਰਟ ਵਿਚ ਕਈ ਅਹਿਮ ਤੱਥ ਸਾਹਮਣੇ ਆਏ ਸਨ ਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ । ਇਸ ਮੌਕੇ ਸੰਭਾਵੀ ਸਿਆਸੀ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਗਗਨਅਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਪਾਰਟੀ ਲਈ ਸੀਟਾਂ ਦੀ ਵੰਡ ਨਾਲੋਂ ਪੰਜਾਬ, ਪੰਥ ਤੇ ਕਿਸਾਨੀ ਦੇ ਮੁੱਦੇ ਵਧੇਰੇ ਮਹੱਤਵਪੂਰਨ ਹਨ । ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਈ ਮਸਲੇ ਲੰਮੇ ਸਮੇਂ ਤੋਂ ਲਟਕ ਰਹੇ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਹੱਲ ਕੀਤਾ ਜਾਣਾ ਚਾਹੀਦਾ ਹੈ । ਭਾਜਪਾ ਨਾਲ ਗੱਠਜੋੜ ਦੀ ਸੰਭਾਵਨਾ ਬਾਰੇ ਉਨ੍ਹਾਂ ਕਿਹਾ ਕਿ ਪੰਥਕ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵੱਖ-ਵੱਖ ਧਿਰਾਂ ਨਾਲ ਗੱਲਬਾਤ ਕਰਨਾ ਪਾਰਟੀ ਦੀ ਰਣਨੀਤੀ ਦਾ ਹਿੱਸਾ ਹੈ, ਪਰ ਕਿਸੇ ਵੀ ਗੱਠਜੋੜ ਬਾਰੇ ਅੰਤਿਮ ਫ਼ੈਸਲਾ ਸੀਨੀਅਰ ਲੀਡਰਸ਼ਿਪ ਨੇ ਕਰਨਾ ਹੁੰਦਾ ਹੈ । ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਗੱਠਜੋੜ ਨਹੀਂ ਹੁੰਦਾ ਤਾਂ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦੇ ਸਮਰੱਥ ਹੈ । ਗਿਆਨੀ ਹਰਪ੍ਰੀਤ ਸਿੰਘ ਨੂੰ ਪਾਰਟੀ ਦੀ ਅਗਵਾਈ ਸੌਂਪਣ ਬਾਰੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਮੂਹਿਕ ਤੌਰ ’ਤੇ ਲਿਆ ਗਿਆ ਸੀ ਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਿਰਫ਼ ਸਿਆਸੀ ਪਾਰਟੀ ਨਹੀਂ, ਸਗੋਂ ਇਸ ਦਾ ਪੰਥਕ ਸਰੂਪ ਵੀ ਹੈ ਤੇ ਇਸ ਨੂੰ ਹਰ ਹਾਲ ’ਚ ਕਾਇਮ ਰੱਖਿਆ ਜਾਵੇਗਾ । ਇਸ ਮੌਕੇ ਇਕ ਸਵਾਲ ਦੇ ਜਵਾਬ ’ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਫੈਲਾਅ, ਗੈਂਗਸਟਰਾਂ ਦੀਆਂ ਸਰਗਰਮੀਆਂ, ਫਿਰੌਤੀਆਂ ਅਤੇ ਕਤਲ ਦੀਆਂ ਘਟਨਾਵਾਂ ਲੋਕਾਂ ਵਿਚ ਡਰ ਪੈਦਾ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਸਮੱਸਿਆਵਾਂ ਨੂੰ ਕਾਬੂ ਕਰਨ ਵਿਚ ਅਸਫ਼ਲ ਰਹੀ ਹੈ। ਗਿ. ਹਰਦੀਪ ਸਿੰਘ ਨੇ ਪਾਰਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ ਬਾਰੇ ਦੱਸਿਆ ਕਿ ਝੋਨੇ ਦਾ ਸੀਜ਼ਨ ਖ਼ਤਮ ਹੁੰਦਿਆਂ ਹੀ ਹਲਕਾਵਾਰ ਰੈਲੀਆਂ ਸ਼ੁਰੂ ਕੀਤੀਆਂ ਜਾਣਗੀਆਂ । ਸ਼ੁਰੂਆਤ ਗੁਰਦਾਸਪੁਰ ਵਾਲੇ ਪਾਸੇ ਤੋਂ ਕਰਨ ਦੀ ਯੋਜਨਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਦੀ ਕਾਰਗੁਜ਼ਾਰੀ, ਨਸ਼ਿਆਂ, ਅਮਨ-ਕਾਨੂੰਨ ਅਤੇ ਲੋਕਾਂ ਨਾਲ ਜੁੜੇ ਹੋਰ ਮੁੱਦਿਆਂ ਨੂੰ ਪਾਰਟੀ ਵਲੋਂ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਫ਼ੈਸਲੇ ਕਰਨ ।
ਪਿਛਲੀ ਖ਼ਬਰ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਏ ਅਗਲੀ ਖ਼ਬਰ ਝੋਟਾ ਹੱਤਿਆ ਮਾਮਲਾ-ਐਕਸ਼ਨ ਕਮੇਟੀ 2 ਮੁੱਖ ਮੰਗਾਂ ਮੰਨਵਾਉਣ ’ਤੇ ਅੜੀ, ਪੋਸਟਮਾਰਟਮ ’ਤੇ ਨਹੀਂ ਹੋਈ ਸਹਿਮਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।