26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੁਖਬੀਰ ਸਿੰਘ ਬਾਦਲ ਨੇ ਝੋਟੇ ਦੇ ਪਰਿਵਾਰ ਨਾਲ ਕੀਤੀ ਮਿਲਣੀ

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਹਮਦਰਦੀ ਜ਼ਾਹਿਰ ਕਰਨ ਲਈ ਪਹੁੰਚੇ । ਉਨ੍ਹਾਂ ਪਰਵਿੰਦਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਕਾਲੀ ਦਲ ਪਰਿਵਾਰ ਨਾਲ ਹਰ ਮੋੜ ’ਤੇ ਖੜ੍ਹੇਗਾ ।

ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਨਾਲ ਮਿਲਣੀ ਮੌਕੇ ਸੁਖਬੀਰ ਸਿੰਘ ਬਾਦਲ। ਅਜੀਤ ਤਸਵੀਰ 26-10-2026
ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਹਮਦਰਦੀ ਜ਼ਾਹਿਰ ਕਰਨ ਲਈ ਪਹੁੰਚੇ । ਉਨ੍ਹਾਂ ਪਰਵਿੰਦਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਕਾਲੀ ਦਲ ਪਰਿਵਾਰ ਨਾਲ ਹਰ ਮੋੜ ’ਤੇ ਖੜ੍ਹੇਗਾ । ਸ. ਬਾਦਲ ਨੇ ਪਰਿਵਾਰ ਨੂੰ ਪਾਰਟੀ ਵਲੋਂ ਹਰ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੜਾਈ ਲੜਨ। ਇਸ ਮੌਕੇ ਝੋਟੇ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ, ਮਾਤਾ ਅਮਰਜੀਤ ਕੌਰ, ਪਤਨੀ ਮਨਪ੍ਰੀਤ ਕੌਰ ਤੋਂ ਇਲਾਵਾ ਦੋਵੇਂ ਪੁੱਤਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਬਰਗਾੜੀ ਵਿਖੇ ਇਕ ਰੋਜ਼ਾ ਕੈਂਪ ਲਗਾਇਆ ਅਗਲੀ ਖ਼ਬਰ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ-ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।