28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਗਿਆਨ ਅਤੇ ਤਕਨਾਲੋਜੀ ’ ਚ ਭਾਰਤ ਨਵੇਂ ਆਤਮ - ਵਿਸ਼ਵਾਸ ਨਾਲ ਅੱਗੇ ਵਧ ਰਿਹਾ - ਮੋਦੀ

ਨਵੀਂ ਦਿੱਲੀ, 27 ਅਕਤੂਬਰ (ਪੀ. ਟੀ.

ਭਾਰਤ ਮੰਡਪਮ ’ਚ ਸਟਾਅਪਸ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। 28-10-2026
ਨਵੀਂ ਦਿੱਲੀ, 27 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਭਵਿੱਖ ਦੀਆਂ ਤਕਨੀਕਾਂ ਅਪਣਾਉਣੀਆਂ ਚਾਹੀਦੀਆਂ ਹਨ, ਨਵੇਂ ਤਜਰਬੇ ਕਰਨ ਤੋਂ ਡਰਨਾ ਨਹੀਂ ਚਾਹੀਦਾ ਤੇ ਇਨ੍ਹਾਂ ਤਕਨੀਕਾਂ ਨੂੰ ਬਣਾਉਣ ’ਚ ਦੁਨੀਆ ਦੀ ਅਗਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਭਾਰਤ ਨਵੀਂ ਸੋਚ ਤੇ ਨਵੇਂ ਆਤਮ-ਵਿਸ਼ਵਾਸ ਨਾਲ ਅੱਗੇ ਵਧ ਰਿਹਾ ਹੈ। ਨਵੀਂ ਦਿੱਲੀ ’ਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਤੇ ਨਵੀਨਤਾ ਸੰਮੇਲਨ (ਈ. ਐਸ. ਟੀ. ਆਈ. ਸੀ.) -2026 ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦਾ ਟੀਚਾ ਨਵੀਆਂ ਤਕਨੀਕਾਂ ਬਣਾਉਣਾ ਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਹੈ। ਮੋਦੀ ਨੇ ਕਿਹਾ ਕਿ ਕਈ ਦਹਾਕੇ ਪਹਿਲਾਂ ਭਾਰਤ ਲਈ ਵਿਗਿਆਨ ਤੇ ਤਕਨਾਲੋਜੀ ਦਾ ਮਤਲਬ ਸੀ ਕਿ ਦੂਜੇ ਦੇਸ਼ਾਂ ਦੇ ਮੁਕਾਬਲੇ ਅੱਗੇ ਆਉਣ ਦੀ ਕੋਸ਼ਿਸ਼ ਕਰਨੀ। ਜਦੋਂ ਦੁਨੀਆ ਦੇ ਕਿਸੇ ਹੋਰ ਦੇਸ਼ ’ਚ ਨਵੀਂ ਖੋਜ ਹੁੰਦੀ ਸੀ, ਤਾਂ ਉਸ ਤਕਨੀਕ ਨੂੰ ਭਾਰਤ ਪਹੁੰਚਣ ’ਚ ਕਈ ਸਾਲ ਲੱਗ ਜਾਂਦੇ ਸਨ। ਉਨ੍ਹਾਂ ਕਿਹਾ ਕਿ ਅਸੀਂ ਉਸ ਤਕਨੀਕ ਨੂੰ ਅਪਣਾ ਲੈਂਦੇ ਸੀ ਜਾਂ ਉਸ ਵਿਚ ਥੋੜ੍ਹੇ-ਬਹੁਤ ਸੁਧਾਰ ਕਰਕੇ ਅੱਗੇ ਵਧਦੇ ਸੀ। ਪਰ ਅੱਜ 21ਵੀਂ ਸਦੀ ਦਾ ਭਾਰਤ ਨਵੀਂ ਸੋਚ ਅਤੇ ਨਵੇਂ ਆਤਮ-ਵਿਸ਼ਵਾਸ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ ਆਧੁਨਿਕ ਤਕਨੀਕ ਤੇ ਨਵੇਂ ਆਤਮ-ਵਿਸ਼ਵਾਸ ਨਾਲ ਆਪਣੀ ਵਿਗਿਆਨਕ ਵਿਰਾਸਤ ਨੂੰ ਅੱਗੇ ਵਧਾ ਰਿਹਾ ਹੈ।
ਪਿਛਲੀ ਖ਼ਬਰ ਸੀਟੂ ਦੀ ਅਗਵਾਈ ਵਿਚ ਸੂਬਾ ਪੱਧਰੀ ਯੂਨੀਅਨ ਦਾ ਗਠਨ ਅਗਲੀ ਖ਼ਬਰ ਗਿਆਨੇਸ਼ ਕੁਮਾਰ ਨੂੰ ਹਟਾਉਣ ਤੱਕ ਅਸੀਂ ਨਹੀਂ ਰੁਕਾਂਗੇ-ਰਾਹੁਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।