01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

‘ਆਪ’ ਦੀ ਪਹਿਲੀ ਸੂਚੀ ’ਚੋਂ ਮੰਤਰੀ ਰਵਜੋਤ ਸਿੰਘ ਦਾ ਨਾਂਅ ਸ਼ਾਮਿਲ ਨਾ ਕੀਤਾ ਜਾਣਾ ਬਣਿਆ ਚਰਚਾ ਦਾ ਵਿਸ਼ਾ

ਹੁਸ਼ਿਆਰਪੁਰ, 31 ਅਕਤੂਬਰ (ਹਰਪ੍ਰੀਤ ਕੌਰ)- ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਪਹਿਲੀ ਉਮੀਦਵਾਰ ਸੂਚੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਪਾਰਟੀ ਨੇ ਜ਼ਿਲ੍ਹੇ ਦੇ ਪੰਜ ਮੌਜੂਦਾ ਵਿਧਾਇਕਾਂ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਹੈ, ਜਦਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਫਿਲਹਾਲ ਰੋਕ ਲਿਆ ਹੈ।

ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਅਕਤੂਬਰ (ਹਰਪ੍ਰੀਤ ਕੌਰ)- ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਪਹਿਲੀ ਉਮੀਦਵਾਰ ਸੂਚੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਪਾਰਟੀ ਨੇ ਜ਼ਿਲ੍ਹੇ ਦੇ ਪੰਜ ਮੌਜੂਦਾ ਵਿਧਾਇਕਾਂ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਹੈ, ਜਦਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਫਿਲਹਾਲ ਰੋਕ ਲਿਆ ਹੈ। ਇਸ ਹਲਕੇ ਦੀ ਨੁਮਾਇੰਦਗੀ ਕਰ ਰਹੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਨਾਂਅ ਪਹਿਲੀ ਸੂਚੀ ਵਿਚ ਨਾ ਹੋਣ ਕਾਰਨ ਉਨ੍ਹਾਂ ਦੀ ਅਗਲੀ ਚੋਣ ਲੜਨ ਦੀ ਸੰਭਾਵਨਾ ਬਾਰੇ ਸਵਾਲ ਉੱਠਣ ਲੱਗੇ ਹਨ। ਡਾ. ਰਵਜੋਤ ਸਿੰਘ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੂਜਾ ਸਥਾਨ ਹਾਸਲ ਕੀਤਾ ਸੀ, ਜਦਕਿ 2022 ਦੀਆਂ ਚੋਣਾਂ ਵਿਚ 21 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ ਸੀ। ਇਸ ਦੇ ਬਾਵਜੂਦ ਪਹਿਲੀ ਸੂਚੀ ਵਿਚ ਉਨ੍ਹਾਂ ਦਾ ਨਾਂਅ ਸ਼ਾਮਿਲ ਨਾ ਹੋਣ ਨਾਲ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਪਾਰਟੀ ਨੇ ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਜਿੰਪਾ, ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ, ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਸਿੰਘ ਰੌੜੀ, ਟਾਂਡਾ ਤੋਂ ਜਸਬੀਰ ਸਿੰਘ ਰਾਜਾ ਅਤੇ ਦਸੂਹਾ ਤੋਂ ਕਰਮਵੀਰ ਸਿੰਘ ਘੁੰਮਣ ਨੂੰ ਮੁੜ ਟਿਕਟ ਦੇਣ ਦਾ ਐਲਾਨ ਕੀਤਾ ਹੈ। ਮੌਜੂਦਾ ਵਿਧਾਇਕਾਂ ’ਤੇ ਭਰੋਸਾ ਜਤਾਉਂਦਿਆਂ ਪਾਰਟੀ ਨੇ ਉਨ੍ਹਾਂ ਦੀ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਨੂੰ ਪ੍ਰਵਾਨਗੀ ਦਿੱਤੀ ਹੈ।ਦੂਜੇ ਪਾਸੇ ਮੁਕੇਰੀਆਂ ਹਲਕੇ ਤੋਂ ਵੀ ਅਜੇ ਉਮੀਦਵਾਰ ਦਾ ਐਲਾਨ ਨਹੀਂ ਹੋਇਆ। ਇੱਥੇ ਕਈ ਆਗੂ ਟਿਕਟ ਦੀ ਦੌੜ ਵਿਚ ਹਨ। ਸਰਬਜੋਤ ਸਿੰਘ ਸਾਬੀ ਨੂੰ ਹਲਕਾ ਇੰਚਾਰਜ ਬਣਾਇਆ ਗਿਆ ਹੈ, ਜਦਕਿ ਪਿਛਲੀਆਂ ਚੋਣਾਂ ਵਿਚ ਥੋੜ੍ਹੇ ਫ਼ਰਕ ਨਾਲ ਹਾਰਨ ਵਾਲੇ ਗੁਰਧਿਆਨ ਸਿੰਘ ਮੁਲਤਾਨੀ ਦੀ ਦਾਅਵੇਦਾਰੀ ਵੀ ਅਹਿਮ ਮੰਨੀ ਜਾ ਰਹੀ ਹੈ।
ਪਿਛਲੀ ਖ਼ਬਰ ਛੇਵੀਂ ਵਾਰ ਸੀ.ਬੀ.ਆਈ. ਅੱਗੇ ਪੇਸ਼ ਹੋਏ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਕਰੀਬ ਸਾਢੇ ਤਿੰਨ ਘੰਟੇ ਪੁੱਛਗਿੱਛ ਤੋਂ ਬਾਅਦ... ਅਗਲੀ ਖ਼ਬਰ kanya di load

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।