01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਾਜਪਾ ਆਪਣੇ ਬਲਬੂਤੇ ’ਤੇ ਲੜੇਗੀ ਸਾਰੀਆਂ 117 ਸੀਟਾਂ ’ਤੇ ਚੋਣ-ਜਾਖੜ * ਗੱਠਜੋੜ ਸੰਬੰਧੀ ਫ਼ੈਸਲਾ ਹਾਈ ਕਮਾਨ ਦੇ ਹੱਥ * ਚੋਣ ਜ਼ਾਬਤਾ ਲੱਗਦੇ ਹੀ ‘ਆਪ’ ਆਗੂਆਂ ਦਾ ਪਿੰਡਾਂ ’ਚ ਵੜਨਾ ਹੋ ਜਾਵੇਗਾ ਮੁਸ਼ਕਿਲ ਪੇਸ਼ਕਸ਼-ਜਸਪਾਲ ਸਿੰਘ

ਜਲੰਧਰ, 31 ਅਕਤੂਬਰ-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਬੇਸ਼ੱਕ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਆਪਣੇ 40 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਇਸ ਪਹਿਲਕਦਮੀ ਦਾ ‘ਆਪ’ ਨੂੰ ਕੋਈ ਫਾਇਦਾ ਹੋਣ ਵਾਲਾ ਨਹੀਂ ਹੈ, ਕਿਉਕਿ ਅੱਜ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ, ਸ਼ਰੇਆਮ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਤੇ ਉਲਟਾ ਪੀੜਤ ਪਰਿਵਾਰਾਂ ’ਤੇ ਜ਼ਬਰ ਢਾਹਿਆ ਜਾ ਰਿਹਾ ਹੈ । ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ’ਚ ਲਾਸ਼ਾਂ ਦੀ ਇਸ ਤਰੀਕੇ ਨਾਲ ਬੇਕਦਰੀ ਕੀਤੀ ਗਈ ਹੋਵੇ ਤੇ ਲੋਕਾਂ ਨੂੰ ਮ੍ਰਿਤਕ ਵਿਅਕਤੀਆਂ ਦਾ ਅੰਤਿਮ ਸੰਸਕਾਰ ਤੱਕ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੋਵੇ।

‘ਅਜੀਤ’ ਭਵਨ ਜਲੰਧਰ ਵਿਖੇ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ। ਤਸਵੀਰ : ਜੀ. ਪੀ. ਸਿੰਘ 01-11-2026
ਜਲੰਧਰ, 31 ਅਕਤੂਬਰ-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਬੇਸ਼ੱਕ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਆਪਣੇ 40 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਇਸ ਪਹਿਲਕਦਮੀ ਦਾ ‘ਆਪ’ ਨੂੰ ਕੋਈ ਫਾਇਦਾ ਹੋਣ ਵਾਲਾ ਨਹੀਂ ਹੈ, ਕਿਉਕਿ ਅੱਜ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ, ਸ਼ਰੇਆਮ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਤੇ ਉਲਟਾ ਪੀੜਤ ਪਰਿਵਾਰਾਂ ’ਤੇ ਜ਼ਬਰ ਢਾਹਿਆ ਜਾ ਰਿਹਾ ਹੈ । ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ’ਚ ਲਾਸ਼ਾਂ ਦੀ ਇਸ ਤਰੀਕੇ ਨਾਲ ਬੇਕਦਰੀ ਕੀਤੀ ਗਈ ਹੋਵੇ ਤੇ ਲੋਕਾਂ ਨੂੰ ਮ੍ਰਿਤਕ ਵਿਅਕਤੀਆਂ ਦਾ ਅੰਤਿਮ ਸੰਸਕਾਰ ਤੱਕ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੋਵੇ। ਅਜਿਹੇ ਹਾਲਾਤ ’ਚ ਕੋਈ ਵੀ ਵਿਅਕਤੀ ‘ਆਪ’ ਨੂੰ ਮੁੜ ਵੋਟਾਂ ਪਾਉਣ ਦੀ ਗਲਤੀ ਨਹੀਂ ਕਰ ਸਕਦਾ । ਇਹ ਦਾਅਵਾ ਉਨ੍ਹਾਂ ਅੱਜ ਇੱਥੇ ‘ਅਜੀਤ’ ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੁਸ਼ਮਣ ਦੀਆਂ ਮ੍ਰਿਤਕ ਦੇਹਾਂ ਦਾ ਵੀ ਸਤਿਕਾਰ ਕੀਤਾ ਹੈ, ਪਰ ਸੂਬੇ ਵਿਚ ਵਾਪਰੀਆਂ ਕੁਝ ਘਟਨਾਵਾਂ ਦੌਰਾਨ ਮ੍ਰਿਤਕ ਦੇਹਾਂ ਨੂੰ ਲੈ ਕੇ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਗਿਆ, ਉਸ ਨੇ ਪੰਜਾਬੀਆਂ ਨੂੰ ਦੁਖੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇਸ ਤੋਂ ਵੱਡੀ ਤਰਾਸਦੀ ਕੀ ਹੋ ਸਕਦੀ ਹੈ ਕਿ ਇਨਸਾਫ ਮੰਗ ਰਹੇ ਲੋਕਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹੋਣ ਤੇ ਦੂਸਰੇ ਪਾਸੇ ਸਰਕਾਰ ਚੁਟਕਲੇ ਸੁਣਾਉਣ ’ਚ ਮਸਤ ਹੋਵੇ। ਜਾਖੜ ਨੇ ‘ਆਪ’ ਸਰਕਾਰ ਨੇ ਜਿਸ ਕਦਰ ਪੰਜਾਬ ਦਾ ਘਾਣ ਕੀਤਾ ਹੈ, ਲੋਕ ਬਸ ਹੁਣ ਚੋਣ ਜ਼ਾਬਤਾ ਲੱਗਣ ਦੀ ਹੀ ਉਡੀਕ ਕਰ ਰਹੇ ਹਨ ਤੇ ਜ਼ਾਬਤਾ ਲੱਗਦੇ ਹੀ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ । ਇਸ ਮੌਕੇ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ ਤੇ ਸੂਬੇ ਨੂੰ ਅੱਜ ਇਕ ਅਜਿਹੀ ਸਰਕਾਰ ਦੀ ਲੋੜ ਹੈ, ਜੋ ਕੇਂਦਰ ਨਾਲ ਮਿਲ ਕੇ ਪੰਜਾਬ ਦੇ ਮਸਲਿਆਂ ਦਾ ਹੱਲ ਕਰ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਇਕ ਵਿਵਸਥਿਤ ਨੈੱਟਵਰਕ ਵਾਂਗ ਚੱਲ ਰਿਹਾ ਹੈ ਤੇ ਸਰਕਾਰ ਇਸ ਨੂੰ ਰੋਕਣ ਵਿਚ ਨਾਕਾਮ ਰਹੀ ਹੈ । ਭਾਜਪਾ ਵਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਜਾਖੜ ਨੇ ਕਿਹਾ ਕਿ ਭਾਜਪਾ ਇਕ ਕੌਮੀ ਪਾਰਟੀ ਹੈ ਤੇ ਉਹ ਪੰਜਾਬ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਉਮੀਦਵਾਰਾਂ ਦੀ ਚੋਣ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਇਸ ਵਾਰ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਐਨ.ਡੀ.ਏ. ਦੇ ਹੋਰ ਭਾਈਵਾਲਾਂ ਨਾਲ ਗਠਜੋੜ ਸਬੰਧੀ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਐਸ.ਸੀ. ਵਿੰਗ ਵਲੋਂ ਕੁਝ ਹੋਰ ਨਵੀਆਂ ਨਿਯੁਕਤੀਆਂ ਅਗਲੀ ਖ਼ਬਰ ਪੰਜਾਬ ’ਚ ਨਸ਼ਿਆਂ ਦੇ ਕੇਸਾਂ ਦੇ ਨਿਪਟਾਰੇ ਲਈ 35 ਵਿਸ਼ੇਸ਼ ਅਦਾਲਤਾਂ ਬਣਾਉਣ ਲਈ ਮੰਤਰੀ ਮੰਡਲ ਵਲੋਂ ਪ੍ਰਵਾਨਗੀ ਪਟਵਾਰੀਆਂ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।