01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਲਜੀਤ ਸਿੰਘ ਦੀ ਭੈਣ ਹਾਈ ਕੋਰਟ ਪੁੱਜੀ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ 27 ਅਕਤੂਬਰ ਨੂੰ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ।

ਅਜੀਤ ਡੈਸਕ 01-11-2026
ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ 27 ਅਕਤੂਬਰ ਨੂੰ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੇ ਪੁਲਿਸ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਨੂੰ ਲੈ ਕੇ ਲਾਸ਼ ਸਮੇਤ ਮਾਨਸਾ ਵਿਖੇ ਧਰਨੇ ਵਿਚ ਸ਼ਾਮਿਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਰਾਮਦਿੱਤੇ ਵਾਲਾ ਚੌਕ ਵਿਖੇ ਪੁਲਿਸ ਵਲੋਂ ਰਸਤਾ ਰੋਕਣ ਅਤੇ ਲਾਠੀਚਾਰਜ ਕਰਨ ਦੇ ਦੋਸ਼ ਲੱਗੇ ਹਨ। ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਸੀ.ਬੀ.ਆਈ. ਜਾਂਚ, ਪੀ.ਜੀ.ਆਈ. ਚੰਡੀਗੜ੍ਹ ਵਿਚ ਸੁਤੰਤਰ ਡਾਕਟਰਾਂ ਦੇ ਬੋਰਡ ਤੋਂ ਮੁੜ ਪੋਸਟਮਾਰਟਮ ਅਤੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ ਪੁਲਿਸ ਨੇ ਲਾਠੀਚਾਰਜ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਵੀਡੀਓ ਬਣਾ ਰਹੇ ਮੀਡੀਆ ਕਰਮੀਆਂ ਨਾਲ ਕੁੱਟਮਾਰ ਕੀਤੀ ਅਤੇ ਲਾਸ਼ ਆਪਣੇ ਕਬਜ਼ੇ ਵਿਚ ਲੈ ਲਈ। ਇਸ ਤੋਂ ਇਲਾਵਾ ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ’ਤੇ ਅੰਤਿਮ ਸੰਸਕਾਰ ਕਰਨ ਅਤੇ ਮਾਮਲਾ ਖ਼ਤਮ ਕਰਨ ਲਈ ਦਬਾਅ ਬਣਾਉਣ ਦੇ ਦੋਸ਼ ਵੀ ਲਗਾਏ ਗਏ ਹਨ। ਮ੍ਰਿਤਕ ਦੀ ਪਤਨੀ ਅਤੇ ਨਾਬਾਲਗ ਪੁੱਤਰ ਨੂੰ ਵੀ ਥਾਣੇ ਲਿਜਾਣ ਦਾ ਦਾਅਵਾ ਕੀਤਾ ਗਿਆ ਹੈ। ਪਟੀਸ਼ਨ ਵਿਚ ਲਾਸ਼ ਪਰਿਵਾਰ ਨੂੰ ਸੌਂਪਣ, ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਤੇ ਧਾਰਾ 21 ਤਹਿਤ ਮਰਿਆਦਾ ਨਾਲ ਅੰਤਿਮ ਸੰਸਕਾਰ ਦੇ ਅਧਿਕਾਰ ਦੀ ਰਾਖੀ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਸੋਮਵਾਰ ਲਈ ਤੈਅ ਕੀਤੀ ਹੈ। ਉੱਧਰ, ਪੰਜਾਬ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਹੈ ਕਿ ਫਿਲਹਾਲ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਕਰਾਚੀ ਬੰਦਰਗਾਹ ’ਤੇ ਪਿਛਲੇ ਸੱਤ ਮਹੀਨਿਆਂ ਤੋਂ ਫਸਿਆ ਭਾਰਤੀ ਮਾਲਵਾਹਕ ਜਹਾਜ਼ ’ਤੇ ਬਿਜਲੀ ਗੁੱਲ, ਜ਼ਰੂਰੀ ਵਸਤਾਂ ਦੀ ਕਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।