ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ (ਮਹਾਰਾਸ਼ਟਰ) ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਮਹਾਰਾਸ਼ਟਰ ਦੇ ਸੰਭਾਜੀ ਨਗਰ (ਔਰੰਗਾਬਾਦ) ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿਚ ਔਰੰਗਾਬਾਦ ਸਮੇਤ ਮਹਾਂਰਾਸ਼ਟਰ ਦੀਆਂ ਸੰਗਤਾਂ ਸਮੇਤ ਪੰਜਾਬ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਫ਼ੌਜਾਂ ਵੀ ਸ਼ਾਮਿਲ ਹੋਈਆਂ। ਇਹ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਔਰੰਗਾਬਾਦ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਪਹੁੰਚਿਆ।
ਅਜੀਤ ਡੈਸਕ
01-11-2026