02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਰਭਜਨ ਸਿੰਘ ਈ . ਟੀ . ਓ . ਨੇ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 02-11-2026
ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਦਿਆਂ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸੰਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ’ਚ ਸੰਯੁਕਤ ਸਕੱਤਰ ਅਮਰਬੀਰ ਸਿੱਧੂ , ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਲ.ਪੀ.ਯੂ. ਮਾਮਲੇ ’ਚ ਜਬਰ ਜਨਾਹ ਦੇ ਦੋਸ਼ਾਂ ਦੀ ਨਹੀਂ ਹੋਈ ਪੁਸ਼ਟੀ ਸਿੱਟ ਨੇ ਅਦਾਲਤ ’ਚ ਪੇਸ਼ ਕੀਤੀ ਕੇਸ ਰੱਦ ਕਰਨ ਦੀ ਰਿਪ... ਅਗਲੀ ਖ਼ਬਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਚੁੱਕੇ ਠੋਸ ਕਦਮ- ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।