ਵਿੱਤ ਮੰਤਰੀ ਵਲੋਂ 6 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 6 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਸਾਰੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ।
ਅਜੀਤ ਡੈਸਕ
04-11-2026