04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕੁੰਵਰ ਦੇ ਭਾਜਪਾ ’ਚ ਸ਼ਾਮਿਲ ਹੋਣ ਦੌਰਾਨ ਪਾਰਟੀ ਹਾਈਕਮਾਂਡ ਨੇ ਨਹੀਂ ਦਿਖਾਇਆ ਕੋਈ ਉਤਸ਼ਾਹ

ਅੰਮ੍ਰਿਤਸਰ, 3 ਨਵੰਬਰ (ਹਰਮਿੰਦਰ ਸਿੰਘ)-ਪੁਲਿਸ ਦੇ ਸੀਨੀਅਰ ਅਧਿਕਾਰੀ ਦਾ ਅਹੁਦਾ ਛੱਡ ਕੇ ਸਿਆਸਤਦਾਨ ਬਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਹੁਣ ਭਾਜਪਾ ਦੇ ਹੋ ਗਏ ਹਨ। ਸੀਨੀਅਰ ਅਧਿਕਾਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਰਾਹੀਂ ਸਿਆਸਤ ’ਚ ਕੁੱਦੇ ਕੁੰਵਰ ਨੂੰ ਆਮ ਆਦਮੀ ਪਾਰਟੀ ਵੀ ਜ਼ਿਆਦਾ ਦੇਰ ਤੱਕ ਰਾਸ ਨਹੀਂ ਆਈ।

ਅਜੀਤ ਡੈਸਕ 04-11-2026
ਅੰਮ੍ਰਿਤਸਰ, 3 ਨਵੰਬਰ (ਹਰਮਿੰਦਰ ਸਿੰਘ)-ਪੁਲਿਸ ਦੇ ਸੀਨੀਅਰ ਅਧਿਕਾਰੀ ਦਾ ਅਹੁਦਾ ਛੱਡ ਕੇ ਸਿਆਸਤਦਾਨ ਬਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਹੁਣ ਭਾਜਪਾ ਦੇ ਹੋ ਗਏ ਹਨ। ਸੀਨੀਅਰ ਅਧਿਕਾਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਰਾਹੀਂ ਸਿਆਸਤ ’ਚ ਕੁੱਦੇ ਕੁੰਵਰ ਨੂੰ ਆਮ ਆਦਮੀ ਪਾਰਟੀ ਵੀ ਜ਼ਿਆਦਾ ਦੇਰ ਤੱਕ ਰਾਸ ਨਹੀਂ ਆਈ। ਸ਼ਾਇਦ ਉਹ ਜੋ ਖੁਆਇਸ਼ ਲੈ ਕੇ ਪਾਰਟੀ ’ਚ ਸ਼ਾਮਿਲ ਹੋਏ ਸਨ, ਉਹ ਪੂਰੀਆਂ ਨਹੀਂ ਹੋ ਸਕੀਆਂ ਅਤੇ ਸੋਮਵਾਰ ਨੂੰ ਦਿੱਲੀ ਵਿਖੇ ਜਾ ਕੇ ਭਾਜਪਾ ’ਚ ਸ਼ਾਮਿਲ ਹੋ ਗਏ। ਕਰੀਬ ਪੰਜ ਸਾਲ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਦਿੱਲੀ ’ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਆਪਣੀ ਪਾਰਟੀ ’ਚ ਸ਼ਾਮਿਲ ਕੀਤਾ ਸੀ । ਇਸ ਉਪਰੰਤ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਵਲੋਂ ਕੁੰਵਰ ਨੂੰ ਉਮੀਦਵਾਰ ਐਲਾਨਿਆ ਗਿਆ ਅਤੇ ਪਾਰਟੀ ਦੀ ਟਿਕਟ ’ਤੇ ਜਿੱਤੇ। ਚਰਚਾ ਇਹ ਹੈ ਕਿ ਉਸ ਵੇਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪੰਜਾਬ ਦੇ ਮੰਤਰੀ ਮੰਡਲ ਵਿਚ ਕਿਸੇ ਵੱਡੀ ਕੁਰਸੀ ਦੀ ਉਮੀਦ ਲਗਾਈ ਜਾ ਰਹੀ ਸੀ ਪਰ ਸ਼ਾਇਦ ਉਮੀਦਾਂ ਪੂਰੀਆਂ ਨਾ ਹੋਣ ਕਰਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰ ਬਣਨ ਤੋਂ ਕੁਝ ਸਮਾਂ ਬਾਅਦ ਹੀ ਆਪਣੀ ਹੀ ਪਾਰਟੀ ਦੇ ਆਗੂਆਂ ਦੇ ਖ਼ਿਲਾਫ਼ ਸ਼ਬਦੀ ਜੰਗ ਸ਼ੁਰੂ ਕਰ ਦਿੱਤੀ ਗਈ। ਉਸ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਪਾਰਟੀ ਵਲੋਂ ਉਸ ਨੂੰ ਆਪਣੇ ਤੋਂ ਵੱਖ ਕਰ ਦਿੱਤਾ। ਜਿਸ ਤੋਂ ਬਾਅਦ ਕੁੰਵਰ ਨੇ ਭਾਜਪਾ ਦੇ ਆਗੂਆਂ ਨਾਲ ਆਪਣੀ ਨੇੜਤਾ ਬਣਾਉਣੀ ਸ਼ੁਰੂ ਕਰ ਦਿੱਤੀ। ਆਖ਼ਰਕਾਰ 2 ਨਵੰਬਰ ਨੂੰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਚੇਤਨ ਸਿੰਘ ਜੌੜਾ ਮਾਜਰਾ, ਹਰਮੀਤ ਸਿੰਘ ਪਠਾਣ ਮਾਜਰਾ ਨਾਲ ਦਿੱਲੀ ਵਿਖੇ ਭਾਜਪਾ ’ਚ ਸ਼ਾਮਿਲ ਹੋ ਗਏ। ਜਿਨ੍ਹਾਂ ਨੂੰ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ ਇੰਚਾਰਜ ਵਰਿੰਦਰ ਸਚਦੇਵਾ ਨੇ ਪਾਰਟੀ ’ਚ ਸ਼ਾਮਿਲ ਕੀਤਾ। ਕੁੰਵਰ ਵਿਜੇ ਪ੍ਰਤਾਪ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਲੋਕਾਂ ਨੂੰ ਕੋਈ ਜ਼ਿਆਦਾ ਹੈਰਾਨੀ ਨਹੀਂ ਹੋਈ ਕਿਉਂਕਿ ਉਸ ਦਾ ਭਾਜਪਾ ਦੇ ਕਈ ਆਗੂਆਂ ਨਾਲ ਮੇਲ ਮਿਲਾਪ ਨੂੰ ਲੈ ਕੇ ਉਸ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਚਰਚਾ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਸੀ ਅਤੇ 2 ਨਵੰਬਰ ਨੂੰ ਇਹ ਚਰਚਾ ਹਕੀਕਤ ਵਿਚ ਬਦਲ ਗਈ। ਹੁਣ ਕੁੰਵਰ ਵਿਜੇ ਪ੍ਰਤਾਪ ਦੇ ਭਾਜਪਾ ’ਚ ਸ਼ਾਮਿਲ ਹੋਣ ਤੋਂ ਬਾਅਦ ਇਕ ਹੋਰ ਨਵੀਂ ਚਰਚਾ ਸ਼ੁਰੂ ਹੋ ਗਈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਵਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ, ਆਖ਼ਰਕਾਰ ਰਾਜਧਾਨੀ ਵਿਖੇ ਹੋਏ ਸ਼ਾਮਲ ਸਮਾਰੋਹ ’ਚ ਭਾਜਪਾ ਦੀ ਕੌਮੀ ਲੀਡਰਸ਼ਿਪ ਵਲੋਂ ਕੋਈ ਵੀ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ’ਚ ਸ਼ਾਮਲ ਹੋਣ ਦੇ ਸਮਾਗਮ ’ਚ ਕਿਉਂ ਨਹੀਂ ਪਹੁੰਚਿਆ ਅਤੇ ਸਵਾਲ ਪੈਦਾ ਹੁੰਦਾ ਹੈ ਕੀ ਭਾਜਪਾ ਪਾਰਟੀ ਹਾਈਕਮਾਂਡ ਦਾ ਕੁੰਵਰ ਦੇ ਪਾਰਟੀ ’ਚ ਸ਼ਾਮਲ ਹੋਣ ਦਾ ਕੋਈ ਵਧੇਰੇ ਚਾਅ ਨਹੀਂ ਹੋਇਆ? ਇੱਥੋਂ ਤੱਕ ਅੰਮ੍ਰਿਤਸਰ ਦੇ ਨਾਲ ਹੀ ਸੰਬੰਧਿਤ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਜੋ ਅੱਜ ਕੱਲ੍ਹ ਵਧੇਰੇ ਕਰਕੇ ਦਿੱਲੀ ਵਿਚ ਹੁੰਦੇ ਹਨ ਉਹ ਵੀ ਇਸ ਸਮਾਗਮ ’ਚ ਸ਼ਾਮਲ ਨਹੀਂ ਸਨ। ਪੁਲਿਸ ਦੀ ਨੌਕਰੀ ਛੱਡ ਕੇ ਆਮ ਆਦਮੀ ਪਾਰਟੀ ਰਾਹੀ ਸਿਆਸਤ ਵਿਚ ਆਏ ਕੁੰਵਰ ਵਿਜੇ ਪ੍ਰਤਾਪ ਵਲੋਂ ਹੁਣ ਭਾਜਪਾ ’ਚ ਆਪਣਾ ਸਿਆਸੀ ਭਵਿੱਖ ਤਲਾਸ਼ਿਆ ਜਾ ਰਿਹਾ ਹੈ। ਕੀ ਕੁੰਵਰ ਨੂੰ ਉਹ ਕੁਝ ਭਾਜਪਾ ਤੋਂ ਮਿਲੇਗਾ ਜੋ ਉਨ੍ਹਾਂ ਦਾ ‘ਆਪ’ ਤੋਂ ਰਹਿ ਗਿਆ ਹੈ?
ਪਿਛਲੀ ਖ਼ਬਰ ਹੁਣ ਗੈਂਟਰੀ ਪੋਲ ਅਤੇ ਸੈਂਸਰਾਂ ਰਾਹੀਂ ਵਸੂਲਿਆ ਜਾਵੇਗਾ ਟੋਲ ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਾਹਿਤਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।