04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਂਗਰਸ ਆਗੂ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਬਰਿੰਦਰ ਸਿੰਘ ਢਿੱਲੋ ਨੂੰ ਨੋਟਿਸ ਜਾਰੀ

ਚੰਡੀਗੜ੍ਹ, 3 ਨਵੰਬਰ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਦੇ ਕਾਂਗਰਸ ਭਵਨ ਵਿਚ ਕਾਂਗਰਸ ਦੇ ਦੋ ਆਗੂਆਂ ਵਿਚਾਲੇ ਹੋਈ ਤਕਰਾਰ ਦੇ ਕਰੀਬ ਇਕ ਹਫ਼ਤੇ ਬਾਅਦ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਪਾਰਟੀ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਤਕਰਾਰ ਪੰਜਾਬ ਕਾਂਗਰਸ ਦੇ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਬਰਿੰਦਰ ਸਿੰਘ ਢਿੱਲੋਂ ਵਿਚਾਲੇ ਹੋਈ ਸੀ।

ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਦੇ ਕਾਂਗਰਸ ਭਵਨ ਵਿਚ ਕਾਂਗਰਸ ਦੇ ਦੋ ਆਗੂਆਂ ਵਿਚਾਲੇ ਹੋਈ ਤਕਰਾਰ ਦੇ ਕਰੀਬ ਇਕ ਹਫ਼ਤੇ ਬਾਅਦ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਪਾਰਟੀ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਤਕਰਾਰ ਪੰਜਾਬ ਕਾਂਗਰਸ ਦੇ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਬਰਿੰਦਰ ਸਿੰਘ ਢਿੱਲੋਂ ਵਿਚਾਲੇ ਹੋਈ ਸੀ। ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਢਿੱਲੋਂ ਨੂੰ ਨੋਟਿਸ ਜਾਰੀ ਕਰਦਿਆਂ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟ ਨੂੰ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਮਿਲੀ ਹੈ। ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਅਣਉਚਿਤ ਵਿਵਹਾਰ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਇਤਰਾਜ਼ਯੋਗ ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ। ਨੋਟਿਸ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਤਿੰਨ ਦਿਨਾਂ ਵਿਚ ਤਸੱਲੀਬਖ਼ਸ਼ ਜਵਾਬ ਨਾ ਮਿਲਣ ਦੀ ਸੂਰਤ ਵਿਚ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ। ਹਾਲਾਂਕਿ ਢਿੱਲੋਂ ਨੇ ਆਪਣੇ ਉੱਪਰ ਲੱਗੇ ਕੁੱਟਮਾਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਵਿਚਾਲੇ ਸਿਰਫ਼ ਜ਼ੁਬਾਨੀ ਤਕਰਾਰ ਹੋਈ ਸੀ। ਉਨ੍ਹਾਂ ਉਮੀਦ ਜਤਾਈ ਕਿ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।
ਪਿਛਲੀ ਖ਼ਬਰ ਝਾੜੂ ਛੱਡ ਕੇ ਕਮਲ ਫੜਨ ਵਾਲੇ ਆਗੂ ਕਿਵੇਂ ਕਰਨਗੇ ‘ਆਪ੍ਰੇਸ਼ਨ ਲੋਟਸ’ ਦੇ ਸਵਾਲਾਂ ਦਾ ਸਾਹਮਣਾ? ਵਿਧਾਨ ਸਭਾ ਚੋਣਾਂ ’ਚ ਸਿਆਸ... ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੰਬਈ ’ਚ ਬਾਬਾ ਬਲਬੀਰ ਸਿੰਘ 96 ਕਰੋਡ਼ੀ ਦੀ ਅਗਵਾਈ ’ਚ ਸਜਾਇਆ ਵਿਸ਼ਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।