04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ’ਤੇ ਦੋਸ਼ ਮੜ੍ਹਨਾ ਬੰਦ ਕਰਨ- ਬਲਤੇਜ ਪੰਨੂ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ’ਤੇ ਵਾਰ-ਵਾਰ ਦੋਸ਼ ਲਗਾ ਰਹੀ ਹੈ, ਜਦਕਿ ਭਗਵੰਤ ਮਾਨ ਸਰਕਾਰ ਅਤੇ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕੀਤੇ ਗਏ ਵੱਡੇ ਯਤਨਾਂ ਨੂੰ ਅਣਗੌਲਿਆ ਕਰ ਰਹੀ ਹੈ। ਦਿੱਲੀ ਦੇ ਭਾਜਪਾ ਮੰਤਰੀ ਮਨਜਿੰਦਰ ਸਿੰਘ ਸਿਰਸਾ ’ਤੇ ਸਿੱਧਾ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਭਾਜਪਾ ਆਗੂ ਰਾਸ਼ਟਰੀ ਰਾਜਧਾਨੀ ’ਚ ਪ੍ਰਦੂਸ਼ਣ ਦੇ ਬਹੁਤ ਸਾਰੇ ਸਰੋਤਾਂ ਨਾਲ ਨਜਿੱਠਣ ਦੀ ਬਜਾਏ ਪੰਜਾਬ ਦੇ ਕਿਸਾਨਾਂ ਨੂੰ ਬਲੀ ਦਾ ਬੱਕਰਾ ਬਣਾ ਰਹੇ ਹਨ।

ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ’ਤੇ ਵਾਰ-ਵਾਰ ਦੋਸ਼ ਲਗਾ ਰਹੀ ਹੈ, ਜਦਕਿ ਭਗਵੰਤ ਮਾਨ ਸਰਕਾਰ ਅਤੇ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕੀਤੇ ਗਏ ਵੱਡੇ ਯਤਨਾਂ ਨੂੰ ਅਣਗੌਲਿਆ ਕਰ ਰਹੀ ਹੈ। ਦਿੱਲੀ ਦੇ ਭਾਜਪਾ ਮੰਤਰੀ ਮਨਜਿੰਦਰ ਸਿੰਘ ਸਿਰਸਾ ’ਤੇ ਸਿੱਧਾ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਭਾਜਪਾ ਆਗੂ ਰਾਸ਼ਟਰੀ ਰਾਜਧਾਨੀ ’ਚ ਪ੍ਰਦੂਸ਼ਣ ਦੇ ਬਹੁਤ ਸਾਰੇ ਸਰੋਤਾਂ ਨਾਲ ਨਜਿੱਠਣ ਦੀ ਬਜਾਏ ਪੰਜਾਬ ਦੇ ਕਿਸਾਨਾਂ ਨੂੰ ਬਲੀ ਦਾ ਬੱਕਰਾ ਬਣਾ ਰਹੇ ਹਨ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, ਝੋਨੇ ਦੀ ਕਟਾਈ ਦਾ ਸੀਜ਼ਨ ਠੀਕ ਤਰ੍ਹਾਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੁਝ ਨੇਤਾਵਾਂ ਨੇ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਬਦਨਾਮ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਪੰਜਾਬ ਦਾ ਧੂੰਆਂ ਹਰਿਆਣਾ ਨੂੰ ਪਾਰ ਕਰਕੇ ਕਿਸੇ ਕਾਲਪਨਿਕ ਪਾਈਪਲਾਈਨ ਰਾਹੀਂ ਇੰਨੀ ਤੇਜ਼ੀ ਨਾਲ ਦਿੱਲੀ ਕਿਵੇਂ ਪਹੁੰਚ ਸਕਦਾ ਹੈ? ਭਾਜਪਾ ਆਗੂ ਰਾਸ਼ਟਰੀ ਰਾਜਧਾਨੀ ਵਿਚ ਪ੍ਰਦੂਸ਼ਣ ਦੇ ਬਹੁਤ ਸਾਰੇ ਸਰੋਤਾਂ ਨੂੰ ਸੁਵਿਧਾਜਨਕ ਤੌਰ ’ਤੇ ਅਣਗੌਲਿਆ ਕਰ ਰਹੇ ਹਨ।
ਪਿਛਲੀ ਖ਼ਬਰ ਕਲਪਨਾ ਕੇ. ਆਈ. ਐਫ. ਐਸ. ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਚੰਡੀਗਡ਼੍ਹ ਪ੍ਰਸ਼ਾਸਨ ਵਲੋਂ ਸਫ਼ਾਈ ਕਰਮਚਾਰੀਆਂ ਅਤੇ ਆਰਥਿਕ ਤੌਰ ’ਤੇ ਪਛਡ਼ੇ ਵਰਗਾਂ ਲਈ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।