05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ

ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਜਾਹੋ-ਜਲਾਲ ਅਤੇ ਸ਼ਰਧਾ ਨਾਲ ਮਨਾਉਣ ਸੰਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਤਿੰਨ ਦਿਨਾ ਵਿਸ਼ਾਲ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਇਤਿਹਾਸਕ ਧਾਰਮਿਕ ਇਕੱਠ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 4 ਤੋਂ 6 ਦਸੰਬਰ ਤੱਕ ਉਲੀਕਿਆ ਗਿਆ ਇਹ ਤਿੰਨ ਦਿਨਾ ਪ੍ਰੋਗਰਾਮ ਭਗਵੰਤ ਮਾਨ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਵੇਗਾ।

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਹਰਪਾਲ ਸਿੰਘ ਚੀਮਾ ਅਤੇ ਦੀਪਕ ਬਾਲੀ ਮੀਟਿੰਗ ਦੌਰਾਨ। ਅਜੀਤ ਤਸਵੀਰ 05-11-2026
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਜਾਹੋ-ਜਲਾਲ ਅਤੇ ਸ਼ਰਧਾ ਨਾਲ ਮਨਾਉਣ ਸੰਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਤਿੰਨ ਦਿਨਾ ਵਿਸ਼ਾਲ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਇਤਿਹਾਸਕ ਧਾਰਮਿਕ ਇਕੱਠ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 4 ਤੋਂ 6 ਦਸੰਬਰ ਤੱਕ ਉਲੀਕਿਆ ਗਿਆ ਇਹ ਤਿੰਨ ਦਿਨਾ ਪ੍ਰੋਗਰਾਮ ਭਗਵੰਤ ਮਾਨ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਯਤਨ ਹੈ ਕਿ ਪੰਜਾਬ ਅਤੇ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਲਈ ਇਹ ਸਮਾਗਮ ਵਧੇਰੇ ਸੁਚੱਜੇ, ਰੂਹਾਨੀਅਤ ਨਾਲ ਭਰਪੂਰ ਅਤੇ ਯਾਦਗਾਰੀ ਸਾਬਤ ਹੋਣ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੁੱਖ ਦੀਵਾਨ, ਧਾਰਮਿਕ ਰਹੁ-ਰੀਤਾਂ, ਬੁਨਿਆਦੀ ਢਾਂਚੇ, ਸਾਫ਼-ਸਫ਼ਾਈ, ਆਵਾਜਾਈ, ਟਰੈਫ਼ਿਕ ਪ੍ਰਬੰਧਨ, ਸੁਰੱਖਿਆ, ਸਿਹਤ ਸਹੂਲਤਾਂ, ਪੀਣ ਵਾਲੇ ਪਾਣੀ ਅਤੇ ਸੰਗਤ ਦੀ ਸਹੂਲਤ ਲਈ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਵਿਸਥਾਰ ਪੂਰਵਕ ਚਰਚਾ ਕੀਤੀ। ਗੁਰੂ ਰਵਿਦਾਸ ਦੇ ਜੀਵਨ ਅਤੇ ਫ਼ਲਸਫ਼ੇ ਵਿਚ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਅਹਿਮੀਅਤ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਸਮਾਗਮ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਮੁੱਖ ਆਕਰਸ਼ਨ ਹੋਣਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਲੜੀ ਵਜੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਸਜਾਈਆਂ ਜਾ ਰਹੀਆਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣਗੀਆਂ, ਜਿਸ ਨਾਲ ਦੇਸ਼ ਭਰ ਤੋਂ ਸੰਗਤਾਂ ਮੁੱਖ ਧਾਰਮਿਕ ਪ੍ਰੋਗਰਾਮ ਤੋਂ ਪਹਿਲਾਂ ਇੱਥੇ ਪਹੁੰਚ ਜਾਣਗੀਆਂ। ਧਾਰਮਿਕ ਪ੍ਰੋਗਰਾਮਾਂ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 6 ਦਸੰਬਰ ਨੂੰ ਪਾਏ ਜਾਣਗੇ, ਜਿਸ ਦੇ ਨਾਲ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਸਮਾਗਮਾਂ ਦੀ ਸਮਾਪਤੀ ਹੋਵੇਗੀ। ਮੀਟਿੰਗ ਵਿਚ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪ੍ਰਸ਼ਾਸਕੀ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ, ਲੋਕ ਸੰਪਰਕ ਵਿਭਾਗ ਦੇ ਡਿਪਟੀ ਸਕੱਤਰ ਦੀਪਾਂਕਰ ਗਰਗ ਅਤੇ ਕਈ ਹੋਰ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਬਲੋਚਿਸਤਾਨ ’ਚ ਸੁਰੱਖਿਆ ਬਲਾਂ ਵਲੋਂ 17 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਅਗਲੀ ਖ਼ਬਰ 8 ਤੇ 3 ਫੀਸਦੀ ਡੀ.ਏ. ਸਰਕਾਰ ਦੀ ਮਿਹਰਬਾਨੀ ਨਹੀਂ, ਸਗੋਂ ਅਦਾਲਤੀ ਸਖ਼ਤੀ ਦਾ ਨਤੀਜਾ-ਮਾਸਟਰ ਕੇਡਰ ਯੂਨੀਅਨ ਪੰਜਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।