06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਾਬਕਾ ਜਥੇਦਾਰਾਂ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ : ਸੇਵਾ ਅਤੇ ਸੰਭਾਲ’ ਲੋਕ ਅਰਪਣ

ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ)-ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵਲੋਂ ਗੁਜਰਾਤ ਵਿਚ ਸੁਸ਼ੋਭਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਬਾਰੇ ਰਚਿਤ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ : ਸੇਵਾ ਅਤੇ ਸੰਭਾਲ’ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਹੋਏ ਲੋਕ ਅਰਪਣ ਸਮਾਗਮ ਦੌਰਾਨ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਪ੍ਰੋ.

ਅਜੀਤ ਡੈਸਕ 06-11-2026
ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ)-ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵਲੋਂ ਗੁਜਰਾਤ ਵਿਚ ਸੁਸ਼ੋਭਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਬਾਰੇ ਰਚਿਤ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ : ਸੇਵਾ ਅਤੇ ਸੰਭਾਲ’ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਹੋਏ ਲੋਕ ਅਰਪਣ ਸਮਾਗਮ ਦੌਰਾਨ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਪ੍ਰੋ. ਮਨਜੀਤ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਤੇ ਸੰਤ ਸਮਾਜ ਦੇ ਨੁਮਾਇੰਦਿਆਂ ਵਲੋਂ ਸੰਗਤ ਅਰਪਣ ਕੀਤੀ ਗਈ। ਪੰਜਾਬੀ ਅਤੇ ਹਿੰਦੀ ਵਿਚ ਪ੍ਰਕਾਸ਼ਿਤ ਇਹ ਪੁਸਤਕ ਗੁਜਰਾਤ ਦੇ ਕੱਛ ਵਿਚ ਸੁਸ਼ੋਭਿਤ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦੋ ਉਦਾਸੀਆਂ ਨਾਲ ਸਾਂਝ ਦੇ ਇਤਿਹਾਸ ਅਤੇ ਸੰਭਾਲ ਨੂੰ ਸਮਰਪਿਤ ਪਹਿਲੀ ਪੁਸਤਕ ਹੈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਪ੍ਰੋ: ਮਨਜੀਤ ਸਿੰਘ ਵਲੋਂ ਸ: ਸੰਧੂ ਦੇ ਉਕਤ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਲੇਖਕ ਸਤਨਾਮ ਸਿੰਘ ਸੰਧੂ ਨੇ ਕਿਹਾ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਲਖਪਤ ਸਾਹਿਬ ਸਿੱਖਾਂ ਲਈਂ ਵੱਡੀ ਅਧਿਆਤਮਿਕ ਅਤੇ ਇਤਿਹਾਸਕ ਮਹੱਤਤਾ ਰੱਖਦਾ ਹੈ, ਕਿਉਂਕਿ ਇਸ ਅਸਥਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦੋ ਉਦਾਸੀਆਂ ਦੌਰਾਨ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਅਸਥਾਨ ’ਤੇ ਗੁਰੂ ਸਾਹਿਬ ਦੀਆਂ ਖੜਾਵਾਂ ਦੀ ਇਤਿਹਾਸਕ ਨਿਸ਼ਾਨੀਆ ਵੀ ਮੌਜੂਦ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਜੁਗਰਾਜ ਸਿੰਘ ਰਾਜੂ ਨੂੰ ਗੁਰਧਾਮ ਦੀ ਸੰਭਾਲ ਲਈ ਸਿੱਖ ਵਿਰਾਸਤ ਸੇਵਾ ਸੰਭਾਲ ਸਨਮਾਨ ਭੇਟ ਕਰਕੇ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਉਕਤ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਡਾ: ਹਰਪਾਲ ਸਿੰਘ ਪੰਨੂ, ਡਾ: ਆਰ. ਐੱਸ. ਬਾਵਾ, ਭਾਈ ਮਨਜੀਤ ਸਿੰਘ ਭੋਮਾ, ਭਾਈ ਮੋਹਕਮ ਸਿੰਘ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਐਡਵੋਕੇਟ ਅਲੋਕਦੀਪ ਸਿੰਘ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ, ਬਾਬਾ ਇੰਦਰਬੀਰ ਸਿੰਘ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਪ੍ਰੋ: ਗੁਰਵਿੰਦਰ ਸਿੰਘ ਮੰਮਣਕੇ , ਬਾਬਾ ਮੇਜਰ ਸਿੰਘ ਵਾਂ, ਜੁਗਰਾਜ ਸਿੰਘ, ਬਾਬਾ ਨਵਤੇਜ ਸਿੰਘ, ਡਾ: ਧਰਮ ਸਿੰਘ, ਪ੍ਰੋ: ਸੂਬਾ ਸਿੰਘ, ਡਾ: ਅਮਨਦੀਪ ਸਿੰਘ, ਆਲਮਬੀਰ ਸਿੰਘ ਸੰਧੂ, ਸੰਤ ਭੂਰੀ ਵਾਲੇ, ਮਹੰਤ ਜਗਤਾਰ ਸਿੰਘ, ਜਥੇਦਾਰ ਦਵਿੰਦਰ ਸਿੰਘ ਨਾਮਧਾਰੀ, ਸੰਤ ਬਾਬਾ ਤੇਜਾ ਸਿੰਘ ਖੁੱਡਾ, ਕੰਵਰਬੀਰ ਸਿੰਘ ਟੌਹੜਾ, ਪ੍ਰੋ: ਅਮਰ ਸਿੰਘ ਸਮੇਤ ਹੋਰ ਸੰਤ ਮਹਾਪੁਰਸ਼ ਤੇ ਵਿਦਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਸਾਊਦੀ ਅਰਬ ਨੇ ਪਾਕਿ ਲਈ 3 ਅਰਬ ਡਾਲਰ ਦੀ ਵਿੱਤੀ ਸਹਾਇਤਾ ਦੀ ਮਿਆਦ ਵਧਾਈ ਅਗਲੀ ਖ਼ਬਰ 38 ਘੰਟੇ ਚੱਲੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈ.ਡੀ. ਵਲੋਂ ਜਾਂਚ ਧਰਮਕੋਟ ਦੇ ਪਹਿਲਾਂ ਤੋਂ ਹੀ ਸਸਪੈਂਡ ਪਟਵਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।