07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਲਹਿੰਦੇ ਪੰਜਾਬ ’ਚ ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ-11 ਮੌਤਾਂ

ਅੰਮ੍ਰਿਤਸਰ, 6 ਨਵੰਬਰ (ਸੁਰਿੰਦਰ ਕੋਛੜ)- ਲਹਿੰਦੇ ਪੰਜਾਬ ਦੇ ਸ਼ਹਿਰ ਪਾਕਪੱਤਨ ਨੇੜੇ ਇਕ ਮੁਸਾਫ਼ਰ ਬੱਸ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ ’ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 33 ਹੋਰ ਜ਼ਖ਼ਮੀ ਹੋ ਗਏ। ਬਚਾਅ ਦਲ ਰੈਸਕਿਊ 1122 ਮੁਤਾਬਿਕ ਹਾਦਸੇ ’ਚ 11 ਲੋਕਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਅਜੀਤ ਡੈਸਕ 07-11-2026
ਅੰਮ੍ਰਿਤਸਰ, 6 ਨਵੰਬਰ (ਸੁਰਿੰਦਰ ਕੋਛੜ)- ਲਹਿੰਦੇ ਪੰਜਾਬ ਦੇ ਸ਼ਹਿਰ ਪਾਕਪੱਤਨ ਨੇੜੇ ਇਕ ਮੁਸਾਫ਼ਰ ਬੱਸ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ ’ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 33 ਹੋਰ ਜ਼ਖ਼ਮੀ ਹੋ ਗਏ। ਬਚਾਅ ਦਲ ਰੈਸਕਿਊ 1122 ਮੁਤਾਬਿਕ ਹਾਦਸੇ ’ਚ 11 ਲੋਕਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਅੱਠ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ 25 ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਪਾਕਪੱਤਨ ਦੇ ਡਿਸਟ੍ਰਿਕਟ ਹੈੱਡਕੁਆਰਟਰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਬਿਆਨ ਅਨੁਸਾਰ ਇਹ ਹਾਦਸਾ ਦੀਪਾਲਪੁਰ ਰੋਡ ’ਤੇ ਵਾਪਰਿਆ, ਜਿੱਥੇ ਮੁਲਤਾਨ ਤੋਂ ਕਸੂਰ ਜਾ ਰਹੀ ਇਕ ਮੁਸਾਫ਼ਰ ਬੱਸ ਅਤੇ ਸਾਹਮਣਿਓਂ ਆ ਰਹੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ।
ਪਿਛਲੀ ਖ਼ਬਰ ਔਰਤ ਦੀ ਗਲਾ ਘੁੱਟ ਕੇ ਹੱਤਿਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪਾਕਿ ਰੇਲਵੇ ਵਲੋਂ ਵਿਸ਼ੇਸ਼ ਰੇਲ ਗੱਡੀਆਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।