08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਨੌਜਵਾਨ ਦੇ ਪੱਟ ’ਚ ਮਾਰੀ ਗੋਲੀ

ਧਨੌਲਾ (ਬਰਨਾਲਾ), 7 ਨਵੰਬਰ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕਾਲੇਕੇ ਵਿਖੇ ਇਕ ਨੌਜਵਾਨ ਅਮਨਦੀਪ ਸਿੰਘ ਦੇ ਪੱਟ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਜ਼ੇਰੇ ਇਲਾਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਅੰਦਰ ਇਕ ਨਸ਼ਾ ਛੁਡਾਉ ਕਮੇਟੀ ਗਠਿਤ ਕੀਤੀ ਗਈ ਸੀ।

ਅਜੀਤ ਡੈਸਕ 08-11-2026
ਧਨੌਲਾ (ਬਰਨਾਲਾ), 7 ਨਵੰਬਰ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕਾਲੇਕੇ ਵਿਖੇ ਇਕ ਨੌਜਵਾਨ ਅਮਨਦੀਪ ਸਿੰਘ ਦੇ ਪੱਟ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਜ਼ੇਰੇ ਇਲਾਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਅੰਦਰ ਇਕ ਨਸ਼ਾ ਛੁਡਾਉ ਕਮੇਟੀ ਗਠਿਤ ਕੀਤੀ ਗਈ ਸੀ। ਜਿਹੜੀ ਕਿ ਕਈ ਦਿਨ ਤੋਂ ਨਸ਼ਾ ਖਾਣ ਅਤੇ ਵੇਚਣ ਵਾਲਿਆਂ ਨੂੰ ਵਾਰ-ਵਾਰ ਤਾੜਨਾ ਕਰਨ ਲਈ ਯਤਨ ਕਰ ਰਹੀ ਸੀ। ਅਮਨਦੀਪ ਨੇ ਦੱਸਿਆ ਕਿ ਭਿਣਕ ਪੈਂਦਿਆਂ ਹੀ ਉਨ੍ਹਾਂ ਨੇ ਰਣਜੀਤ ਸਿੰਘ ਰਾਜੂ ਅਤੇ ਸੁੱਖੂ ਨੂੰ ਅਜਿਹੇ ਕੰਮ ਨਾ ਕਰਨ ਤੋਂ ਵਰਜਿਆ। ਇਸ ਦੇ ਬਾਵਜੂਦ ਵੀ ਵਰਤਾਰਾ ਨਿਰੰਤਰ ਜਾਰੀ ਰਿਹਾ। ਅੱਜ ਉਨ੍ਹਾਂ ਨੇ ਫਿਰ ਰਣਜੀਤ ਸਿੰਘ ਉਰਫ਼ ਰਾਜੂ ਤੇ ਸੁੱਖੂ ਨੂੰ ਪੁਲਿਸ ਹਵਾਲੇ ਕਰ ਦਿੱਤਾ। ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਗੱਲ ਤੋਂ ਖਫ਼ਾ ਹੋ ਕੇ ਰਣਜੀਤ ਸਿੰਘ ਰਾਜੂ ਤੇ ਸੁੱਖ ਤਿੰਨ ਹੋਰ ਅਗਿਆਤ ਵਿਅਕਤੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰੇ ਆਏ ਅਤੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਇਕ ਗੋਲੀ ਉਨ੍ਹਾਂ ਦੇ ਪੱਟ ਵਿਚ ਲੱਗੀ ਜਦਕਿ ਬਾਕੀ ਤੋਂ ਬਚਾਅ ਹੋ ਗਿਆ। ਇਨਵੈਸਟੀਗੇਸ਼ਨ ਅਫ਼ਸਰ ਜਸਵੀਰ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਅੱਜ ਕੀਤਾ ਜਾਵੇਗਾ ਸਸਕਾਰ ਅਗਲੀ ਖ਼ਬਰ ਦਿਵਿਆਂਗ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀਆਂ ਮੱਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।