08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਰਵਿੰਦਰ ਸਿੰਘ ਝੋਟਾ ਦਾ ਅੱਜ ਕੀਤਾ ਜਾਵੇਗਾ ਸਸਕਾਰ

ਮਾਨਸਾ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਜਿੱਥੇ ਅੱਜ 26ਵੇਂ ਦਿਨ ਪੀ. ਜੀ.

ਅਜੀਤ ਡੈਸਕ 08-11-2026

ਧਰਨਾ 26ਵੇਂ ਦਿਨ ਵੀ ਜਾਰੀ, ‘ਦਾ ਗ੍ਰੇਟ ਖਲੀ’ ਪਹੁੰਚੇ
ਮਾਨਸਾ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਜਿੱਥੇ ਅੱਜ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਹੋ ਗਿਆ ਹੈ ਉੱਥੇ ਦੂਸਰੇ ਪਾਸੇ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ ਵੀ ਨਿਰੰਤਰ ਜਾਰੀ ਹੈ। ਮ੍ਰਿਤਕ ਦੇਹ ਦਾ ਸਸਕਾਰ ਭਲਕੇ 8 ਨਵੰਬਰ ਨੂੰ 12 ਤੋਂ 1 ਵਜੇ ਦੇ ਦਰਮਿਆਨ ਉਨ੍ਹਾਂ ਦੇ ਜੱਦੀ ਖੇਤ ਚਕੇਰੀਆਂ ਰੋਡ ਮਾਨਸਾ ਵਿਖੇ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਹਨ। ਧਰਨੇ ’ਚ ਦਾ ਗ੍ਰੇਟ ਖਲੀ ਪਹੁੰਚੇ। ਉਨ੍ਹਾਂ ਝੋਟੇ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਵਿੰਦਰ ਦੀ ਮੌਤ ਨਾਲ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਪਰਿਵਾਰ ਨਾਲ ਹਰ ਮੋੜ ’ਤੇ ਖੜ੍ਹਨ ਦਾ ਅਹਿਦ ਕੀਤਾ। ਸੰਬੋਧਨ ਤੇ ਸ਼ਾਮਲ ਹੋਣ ਵਾਲਿਆਂ ’ਚ ਨੌਜਵਾਨ ਆਗੂ ਭਾਨਾ ਸਿੱਧੂ, ਝੋਟੇ ਦੀ ਮਾਤਾ ਅਮਰਜੀਤ ਕੌਰ, ਪਤਨੀ ਮਨਪ੍ਰੀਤ ਕੌਰ, ਐਕਸ਼ਨ ਕਮੇਟੀ ਦੇ ਆਗੂ ਧੰਨਾ ਮੱਲ ਗੋਇਲ, ਇੰਦਰਜੀਤ ਸਿੰਘ ਮੁਨਸ਼ੀ, ਮਾਨਿਕ, ਗੋਇਲ, ਸੁਖਦਰਸ਼ਨ ਸਿੰਘ ਨੱਤ, ਹਰਿੰਦਰ ਸਿੰਘ ਮਾਨਸ਼ਾਹੀਆ, ਇਸਤਰੀ ਆਗੂ ਕੌਰ ਨੱਤ, ਜਗਰਾਜ ਸਿੰਘ ਰਾਜੂ ਦਰਾਕਾ, ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਮੂਸਾ, ਸੀ.ਪੀ.ਆਈ. ਦੇ ਕ੍ਰਿਸ਼ਨ ਚੌਹਾਨ, ਵਿਦਿਆਰਥੀ ਆਗੂ ਸੁਖਜੀਤ ਸਿੰਘ ਰਾਮਾਨੰਦੀ, ਇਨਕਲਾਬੀ ਆਗੂ ਜਗਦੇਵ ਸਿੰਘ ਭੁਪਾਲ ਆਦਿ ਸਨ।

ਪਿਛਲੀ ਖ਼ਬਰ ਪੰਜਾਬ ਨੇ ਕੇਂਦਰ ਕੋਲ ਸੂਬਿਆਂ ਲਈ ਐਸ.ਏ.ਐਸ.ਸੀ.ਆਈ. 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਨੌਜਵਾਨ ਦੇ ਪੱਟ ’ਚ ਮਾਰੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।