ਮੁਹੱਲਾ ਮਹਿਤਾਬਗੜ੍ਹ ’ਚ ਚੱਲੀਆਂ ਗੋਲੀਆਂ-ਨੌਜਵਾਨ ਦੀ ਮੌਤ
ਕਪੂਰਥਲਾ, 9 ਨਵੰਬਰ (ਸਡਾਨਾ)-ਅੱਜ ਰਾਤ ਸਮੇਂ ਮੁਹੱਲਾ ਮਹਿਤਾਬਗੜ੍ਹ ਵਿਖੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮੁਹੱਲਾ ਵਾਸੀਆਂ ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ
ਮਨੀ ਦੀ ਪੁਰਾਣੀ ਤਸਵੀਰ।
10-11-2026
ਕਪੂਰਥਲਾ, 9 ਨਵੰਬਰ (ਸਡਾਨਾ)-ਅੱਜ ਰਾਤ ਸਮੇਂ ਮੁਹੱਲਾ ਮਹਿਤਾਬਗੜ੍ਹ ਵਿਖੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮੁਹੱਲਾ ਵਾਸੀਆਂ ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾਂਦਾ ਹੈ ਕਿ 27 ਸਾਲਾ ਇਹ ਨੌਜਵਾਨ ਪਹਿਲਵਾਨੀ ਕਰਦਾ ਸੀ ਤੇ ਕੁੱਝ ਸਮਾਂ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਸ਼ੀਤਲ ਸਿੰਘ, ਥਾਣਾ ਸਿਟੀ ਦੀ ਪੁਲਿਸ ਤੇ ਪੀ.ਸੀ.ਆਰ. ਟੀਮਾਂ ਮੌਕੇ ’ਤੇ ਪਹੁੰਚੀਆਂ। ਇਸ ਸਬੰਧੀ ਡੀ.ਐਸ.ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਦੌਰਾਨ ਇਹ ਪਤਾ ਲੱਗਾ ਹੈ ਕਿ ਲਵ ਤੇ ਪੰਮ ਨਾਂਅ ਦੇ ਦੋ ਨੌਜਵਾਨਾਂ ਦੀ ਕਮਲ ਅਤੇ ਮਨੀ ਨਾਂਅ ਦੇ ਨੌਜਵਾਨਾਂ ਨਾਲ ਕੋਈ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਰਾਤ ਕਰੀਬ ਸਾਢੇ 7 ਤੋਂ 8 ਵਜੇ ਦਰਮਿਆਨ ਮੁਹੱਲਾ ਮਹਿਤਾਬਗੜ੍ਹ ਵਿਖੇ ਕੁੱਝ ਨੌਜਵਾਨਾਂ ਵਲੋਂ ਗੋਲੀ ਚਲਾਈ ਗਈ, ਜੋ ਕਿ ਮਨੀ ਦੇ ਲੱਗੀ ਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਡੀ.ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਿਤਾ ਬੱਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਹੈ ਤੇ ਉਨ੍ਹਾਂ ਨੂੰ ਖੁਦ ਨਹੀਂ ਪਤਾ ਕਿ ਇਹ ਘਟਨਾ ਕਿਸ ਤਰ੍ਹਾਂ ਵਾਪਰੀ।