11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ’ਚ ਆਇਆ ਨਵਾਂ ਮੋੜ ਸੀ.ਬੀ.ਆਈ. ਅਦਾਲਤ ਨੇ ਮੋਬਾਈਲ ਟਾਵਰ ਲੋਕੇਸ਼ਨ ਨੂੰ ਸੰਭਾਲਣ ਦੀ ਅਰਜ਼ੀ ਕੀਤੀ ਮਨਜ਼ੂਰ

ਐੱਸ. ਏ.

ਅਜੀਤ ਡੈਸਕ 11-11-2026
ਐੱਸ. ਏ. ਐੱਸ. ਨਗਰ, 10 ਨਵੰਬਰ (ਕਪਿਲ ਵਧਵਾ)- ਪਟਿਆਲਾ ਦੇ ਬਹੁ-ਚਰਚਿਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਸਿੰਘ ਬਾਠ ਨਾਲ ਕੁੱਟਮਾਰ ਦੇ ਮਾਮਲੇ ਵਿਚ ਸੀ. ਬੀ. ਆਈ. ਅਦਾਲਤ ਦੀ ਸੁਣਵਾਈ ਦੌਰਾਨ ਨਵਾਂ ਮੋੜ ਆਇਆ ਹੈ । ਵਿਸ਼ੇਸ਼ ਮੈਜਿਸਟ੍ਰੇਟ ਨੇ ਇੰਸਪੈਕਟਰ ਰੌਣੀ ਸਿੰਘ ਦੇ ਵਕੀਲਾਂ ਐੱਸ.ਐੱਸ. ਸੱਗੂ ਅਤੇ ਜਗਦੀਪ ਸਿੰਘ ਵਲੋਂ ਦਾਇਰ ਅਰਜ਼ੀ ਮਨਜ਼ੂਰ ਕਰ ਲਈ ਹੈ । ਇਸ ਤਹਿਤ ਰਾਜਿੰਦਰਾ ਹਸਪਤਾਲ ਦੇ ਸੱਤ ਡਾਕਟਰਾਂ ਤੇ ਮੈਡੀਕਲ ਅਫ਼ਸਰਾਂ ਦੇ ਮੋਬਾਈਲ ਫੋਨਾਂ ਦੀ ਕਾਲ ਡਿਟੇਲ, ਇੰਟਰਨੈੱਟ ਪ੍ਰੋਟੋਕੋਲ ਡਿਟੇਲ ਰਿਕਾਰਡ, ਗਾਹਕ ਅਰਜ਼ੀ ਫਾਰਮ ਤੇ ਟਾਵਰ ਲੋਕੇਸ਼ਨ ਦਾ ਰਿਕਾਰਡ ਸੰਭਾਲ ਕੇ ਰੱਖਣ ਦੇ ਹੁਕਮ ਟੈਲੀਕਾਮ ਕੰਪਨੀਆਂ ਨੂੰ ਦਿੱਤੇ ਗਏ ਹਨ । ਇਸ ਮਾਮਲੇ ਵਿਚ ਇੰਸਪੈਕਟਰ ਰੌਣੀ ਸਿੰਘ, ਹੈਰੀ ਬੋਪਾਰਾਏ, ਹਰਜਿੰਦਰ ਸਿੰਘ ਢਿੱਲੋਂ, ਸ਼ਮਿੰਦਰ ਸਿੰ ਘ ਅਤੇ ਹੈੱਡ ਕਾਂਸਟੇਬਲ ਜੈ ਸਿੰਘ ਖ਼ਿਲਾਫ਼ ਕੇਸ ਦਰਜ ਹੈ। ਸੀ.ਬੀ.ਆਈ. ਵਲੋਂ 25 ਦਸੰਬਰ 2025 ਨੂੰ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ । ਇਸ ਤੋਂ ਇਲਾਵਾ ਬਚਾਅ ਧਿਰ ਨੇ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਤੇ ਗਵਾਹ ਗੁਰਜੀਤ ਸਿੰਘ ਪਾਲ ਨੂੰ ਟ੍ਰਾਇਲ ਦੌਰਾਨ ਪ੍ਰੈੱਸ ਕਾਨਫ਼ਰੰਸ ਕਰਨ ਜਾਂ ਮੀਡੀਆ ਵਿਚ ਬਿਆਨ ਦੇਣ ਤੋਂ ਰੋਕਣ ਦੀ ਮੰਗ ਵੀ ਕੀਤੀ ਹੈ, ਜਿਸ ’ਤੇ ਅਦਾਲਤ ਦਾ ਅੰਤਿਮ ਫ਼ੈਸਲਾ ਆਉਣਾ ਬਾਕੀ ਹੈ । ਉੱਧਰ, ਹੈੱਡ ਕਾਂਸਟੇਬਲ ਜੈ ਸਿੰਘ ਵਲੋਂ ਦੋਸ਼ਾਂ ਤੋਂ ਮੁਕਤੀ ਲਈ ਡਿਸਚਾਰਜ ਅਰਜ਼ੀ ਦਾਖ਼ਲ ਕੀਤੀ ਗਈ ਹੈ । ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਲਈ 17 ਨਵੰਬਰ ਦੀ ਤਰੀਕ ਤੈਅ ਕੀਤੀ ਹੈ, ਜਿਸ ਦੌਰਾਨ ਸੀ.ਬੀ.ਆਈ. ਆਪਣਾ ਜਵਾਬ ਦਾਖ਼ਲ ਕਰੇਗੀ ।
ਪਿਛਲੀ ਖ਼ਬਰ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਕਟਾਰੂਚੱ... ਅਗਲੀ ਖ਼ਬਰ ਕੰਗਨਾ ਰਣੌਤ ਵਲੋਂ ਮਾਤਾ ਮਹਿੰਦਰ ਕੌਰ ਦੀ ਇੰਟਰਵਿਊ ਦੀ ਪੈੱਨ ਡਰਾਈਵ ਅਦਾਲਤ ਵਿਚ ਪੇਸ਼ ਕਰਨ ਸੰਬੰਧੀ ਅਰਜ਼ੀ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।