ਲਾਹੌਰ ਦਾ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਨਵ-ਉਸਾਰੀ ਉਪਰੰਤ ਸੰਗਤ ਲਈ ਮੁੜ ਖੋਲ੍ਹਿਆ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਸਕੱਤਰ ਨਾਸਿਰ ਮੁਸ਼ਤਾਕ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਦੀ ਟੈਂਪਲ ਰੋਡ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ, ਗੁਰੂ ਹਰਿਗੋਬਿੰਦ ਸਾਹਿਬ ਦੀ ਨਵ-ਉਸਾਰੀ ਅਤੇ ਮੁਰੰਮਤ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਰਸਮੀ ਉਦਘਾਟਨ ਮਗਰੋਂ ਸੰਗਤ ਲਈ ਮੁੜ ਖੋਲ੍ਹ ਦਿੱਤਾ ਗਿਆ। ਇਸ ਮੌਕੇ ਪਾਕਿਸਤਾਨ ਦੇ ਸੂਬਾਈ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਅਜੀਤ ਡੈਸਕ
11-11-2026