12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੁੱਖ ਮੰਤਰੀ ਵਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਉਣ ਵਾਲੇ ਪਵਿੱਤਰ ਤਿਉਹਾਰ ਛੱਠ ਪੂਜਾ ਲਈ ਸੂਬੇ ਭਰ ਵਿਚ ਸ਼ਨਾਖਤ ਕੀਤੇ ਗਏ ਸਾਰੇ 104 ਸਥਾਨਾਂ ’ਤੇ ਵਿਆਪਕ ਅਤੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਹੂਲਤ ਸਰਕਾਰ ਦੀ ਸਭ ਤੋਂ ਪਹਿਲੀ ਪ੍ਰਮੁੱਖਤਾ ਰਹੇਗੀ।

ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੌਰਾਨ। 12-11-2026
ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਉਣ ਵਾਲੇ ਪਵਿੱਤਰ ਤਿਉਹਾਰ ਛੱਠ ਪੂਜਾ ਲਈ ਸੂਬੇ ਭਰ ਵਿਚ ਸ਼ਨਾਖਤ ਕੀਤੇ ਗਏ ਸਾਰੇ 104 ਸਥਾਨਾਂ ’ਤੇ ਵਿਆਪਕ ਅਤੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਹੂਲਤ ਸਰਕਾਰ ਦੀ ਸਭ ਤੋਂ ਪਹਿਲੀ ਪ੍ਰਮੁੱਖਤਾ ਰਹੇਗੀ। ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸ਼ਰਧਾਲੂ ਪੂਰੀ ਧਾਰਮਿਕ ਸ਼ਰਧਾ, ਉਤਸ਼ਾਹ ਅਤੇ ਅਮਨ-ਸ਼ਾਂਤੀ ਨਾਲ ਤਿਉਹਾਰ ਮਨਾਉਣ। ਉਨ੍ਹਾਂ ਨੇ ਕਿਹਾ ਕਿ ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਹੂਲਤ ਸਾਡੀ ਸਭ ਤੋਂ ਪਹਿਲੀ ਪ੍ਰਮੁੱਖਤਾ ਹੈ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਾ ਹੋਵੇ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿਚ 104 ਸਥਾਨਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਛੱਠ ਪੂਜਾ ਮਨਾਈ ਜਾਵੇਗੀ। ਮੀਟਿੰਗ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤ ਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੈਰੋਲ ਲਈ ਸਰਬਜੀਤ ਸਿੰਘ ਖਾਲਸਾ ਵਲੋਂ ਰਾਸ਼ਟਰਪਤੀ ਨੂੰ ਪੱਤਰ ਅਗਲੀ ਖ਼ਬਰ ਮੁੰਬਈ ਦੀ ਪੱਤਰਕਾਰ ਨਾਲ ਅੰਮ੍ਰਿਤਸਰ ’ਚ ਹੋਈ ਲੁੱਟ ਖੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।