12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਈ ਅੰਮ੍ਰਿਤਪਾਲ ਸਿੰਘ ਵਲੋਂ ਦਾਦੀ ਦੇ ਸਸਕਾਰ ’ਚ ਸ਼ਾਮਿਲ ਹੋਣ ਲਈ ਲਾਈ ਪੈਰੋਲ ਦੀ ਅਰਜ਼ੀ

ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)- ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜੋ ਇਸ ਵੇਲੇ ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਹਨ, ਵਲੋਂ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਇਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਪਰਿੰਦਰ ਸਿੰਘ ਦੀ ਅਦਾਲਤ ’ਚ ਦਿੱਤੀ ਅਰਜ਼ੀ ਬਾਰੇ ਉਨ੍ਹਾਂ ਦੇ ਵਕੀਲਾਂ ਹਰਜੋਤ ਸਿੰਘ ਮਾਨ ਅਤੇ ਵਕੀਲ ਕਰਮਵੀਰ ਸਿੰਘ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦੀ ਮੌਤ ਬੀਤੇ 8 ਅਕਤੂਬਰ ਨੂੰ ਹੋਈ ਹੈ ਅਤੇ ਉਨ੍ਹਾਂ ਦੀਆਂ ਅੰਤਿਮ ਰਸਮਾਂ 14 ਤਰੀਕ ਲਈ ਨਿਰਧਾਰਿਤ ਕੀਤੀਆਂ ਹਨ।

ਦਾਦੀ ਚਰਨ ਕੌਰ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਤਸਵੀਰਾਂ 12-11-2026
ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)- ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜੋ ਇਸ ਵੇਲੇ ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਹਨ, ਵਲੋਂ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਇਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਪਰਿੰਦਰ ਸਿੰਘ ਦੀ ਅਦਾਲਤ ’ਚ ਦਿੱਤੀ ਅਰਜ਼ੀ ਬਾਰੇ ਉਨ੍ਹਾਂ ਦੇ ਵਕੀਲਾਂ ਹਰਜੋਤ ਸਿੰਘ ਮਾਨ ਅਤੇ ਵਕੀਲ ਕਰਮਵੀਰ ਸਿੰਘ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦੀ ਮੌਤ ਬੀਤੇ 8 ਅਕਤੂਬਰ ਨੂੰ ਹੋਈ ਹੈ ਅਤੇ ਉਨ੍ਹਾਂ ਦੀਆਂ ਅੰਤਿਮ ਰਸਮਾਂ 14 ਤਰੀਕ ਲਈ ਨਿਰਧਾਰਿਤ ਕੀਤੀਆਂ ਹਨ। ਉਪਰੰਤ ਪਾਠ ਦੇ ਭੋਗ ਉਨ੍ਹਾਂ ਦੇ ਜੱਦੀ ਪਿੰਡ ਜਲੂੱਪੁਰ ਖੇੜਾ ਵਿਖੇ ਪਾਏ ਜਾਣੇ ਹਨ। ਚਰਨ ਕੌਰ ਦਾ ਆਪਣੇ ਪੋਤਰੇ ਭਾਈ ਅੰਮ੍ਰਿਤਪਾਲ ਸਿੰਘ ਨਾਲ ਡੂੰਘਾ ਸਨੇਹ ਸੀ ਅਤੇ ਉਨ੍ਹਾਂ ਦੀ ਆਖ਼ਰੀ ਇੱਛਾ ਵੀ ਆਪਣੇ ਪੋਤਰੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਦੇਖਣ ਦੀ ਸੀ ਜੋ ਕਿ ਉਨ੍ਹਾਂ ਦੇ ਜੀਉਂਦੇ ਜੀਅ ਪੂਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਉਨ੍ਹਾਂ ਬਹੁਤ ਥੋੜੇ ਸਮੇਂ ਦੀ ਪੈਰੋਲ ਮੰਗੀ ਹੈ ਅਤੇ ਉਨ੍ਹਾਂ ਨੂੂੰ ਆਸ ਹੈ ਕਿ ਅਦਾਲਤ ਪੈਰੋਲ ਦੇਣ ਬਾਰੇ ਹਮਦਰਦੀ ਨਾਲ ਵਿਚਾਰ ਕਰੇਗੀ। ਇਸ ਮੌਕੇ ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਪ੍ਰਗਟ ਸਿਘ ਮੀਰਾਂਕੋਟ ਤੇ ਮਹਿੰਦਰਪਾਲ ਸਿੰਘ ਤੁੰਗ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਪਣੀ ਦਾਦੀ ਦੇ ਅੰਤਿਮ ਦਰਸ਼ਨਾਂ ਲਈ ਇਜਾਜ਼ਤ ਨਾ ਮਿਲਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਮਨਪ੍ਰੀਤ ਸਿੰਘ ਇਆਲੀ ਅਗਲੀ ਖ਼ਬਰ ਪੈਰੋਲ ਲਈ ਸਰਬਜੀਤ ਸਿੰਘ ਖਾਲਸਾ ਵਲੋਂ ਰਾਸ਼ਟਰਪਤੀ ਨੂੰ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।