11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ’ਚ ‘ਜਨਗਣਨਾ 2027-ਪੜਾਅ 2’ ਦੀ ਸ਼ੁਰੂਆਤ ਪ੍ਰਚਾਰ ਤੇ ਜਾਗਰੂਕਤਾ ਮੁਹਿੰਮ ਲਈ 9 ਡਿਜੀਟਲ ਐਲ.ਈ.ਡੀ. ਵੈਨਾਂ ਨੂੰ ਕੀਤਾ ਰਵਾਨਾ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਜਨਗਣਨਾ 2027 ਦੇ ਦੂਜੇ ਪੜਾਅ ਦੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਲਈ ਡਿਜੀਟਲ ਐਲ. ਈ.

ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਜਨਗਣਨਾ 2027 ਦੇ ਦੂਜੇ ਪੜਾਅ ਦੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਲਈ ਡਿਜੀਟਲ ਐਲ.ਈ.ਡੀ. ਵੈਨਾਂ ਨੂੰ ਅੱਜ ਡਾਇਰੈਕਟਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਤੋਂ ਡਾਇਰੈਕਟਰ ਡਾ. ਨਵਜੋਤ ਖੋਸਾ ਦੁਆਰਾ ਰਸਮੀ ਤੌਰ ’ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਵਾਹਨਾਂ ’ਤੇ ਵੱਖ-ਵੱਖ ਸੰਦੇਸ਼ ਪ੍ਰਦਰਸ਼ਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿਚ ਕਿਊ.ਆਰ. ਕੋਡ ਵੀ ਦਿੱਤੇ ਗਏ ਹਨ, ਜੋ ਨਾਗਰਿਕਾਂ ਨੂੰ ਸਿੱਧੇ ਅਧਿਕਾਰਤ ‘ਨੈਸ਼ਨਲ ਸੈਂਸਸ ਪੋਰਟ’ ਨਾਲ ਜੋੜਦੇ ਹਨ, ਜਿੱਥੇ ਉਹ ਖ਼ੁਦ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਡਾਇਰੈਕਟਰੇਟ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਮੁੱਚੇ ਉਤਸ਼ਾਹ ਨਾਲ ਪ੍ਰੋਗਰਾਮ ਵਿਚ ਹਿੱਸਾ ਲਿਆ। ਡਿਜੀਟਲ ਵੈਨਾਂ ਸਬੰਧਿਤ ਜ਼ਿਲ੍ਹਿਆਂ ਵਿਚ ਮੁੱਖ ਕਸਬਿਆਂ, ਸ਼ਹਿਰੀ ਅਤੇ ਪੇਂਡੂ ਖੇਤਰਾਂ, ਬਾਜ਼ਾਰਾਂ ਅਤੇ ਹੋਰ ਪ੍ਰਮੁੱਖ ਜਨਤਕ ਸਥਾਨਾਂ ਨੂੰ ਕਵਰ ਕਰਨਗੀਆਂ ਜਿੱਥੇ ਲੋਕਾਂ ਦੀ ਆਵਾਜਾਈ ਸਭ ਤੋਂ ਵੱਧ ਹੁੰਦੀ ਹੈ। ਇਸ ਮੁਹਿੰਮ ਦਾ ਉਦੇਸ਼ ਜਨਗਣਨਾ 2027, ਸਵੈ-ਗਣਨਾ ਅਤੇ ਆਬਾਦੀ ਦੀ ਗਣਨਾ ਦੇ ਮਹੱਤਵ ਬਾਰੇ ਆਮ ਲੋਕਾਂ ਵਿਚ ਵਿਆਪਕ ਜਾਗਰੂਕਤਾ ਪੈਦਾ ਕਰਨਾ ਅਤੇ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਯਕੀਨੀ ਬਣਾਉਣਾ ਹੈ। ਆਡੀਓ-ਵੀਡੀਓ ਮਾਧਿਅਮ ਰਾਹੀਂ ਜਾਣਕਾਰੀ ਦਾ ਪ੍ਰਸਾਰ ਕੀਤਾ ਜਾਵੇਗਾ। ਜਨਗਣਨਾ 2027 ਦੋ ਪੜਾਆਂ ਵਿਚ ਕਰਵਾਈ ਜਾ ਰਹੀ ਹੈ। ਪਹਿਲਾ ਪੜਾਅ ਮਕਾਨਾਂ ਦੀ ਸੂਚੀਬੱਧਤਾ ਅਤੇ ਰਿਹਾਇਸ਼ੀ ਜਨਗਣਨਾ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਪੰਜਾਬ ਰਾਜ ਵਿਚ ਜਨਗਣਨਾ ਦਾ ਦੂਜਾ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚਲੇਗਾ, ਜਿਸਦੀ ਰੈਫਰੇਂਸ ਡੇਟ 5 ਜਨਵਰੀ 2027 ਰਾਤ 12 ਵਜੇ ਤੱਕ ਹੋਵੇਗੀ। ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ 2026 ਤੱਕ ਕੀਤੀ ਜਾ ਸਕੇਗੀ। ਨਾਗਰਿਕ ਜਨਗਣਨਾ ਨਾਲ ਸਬੰਧਤ 40 ਸਵਾਲਾਂ ਦੇ ਜਵਾਬ ਖ਼ੁਦ ਦੇਣ ਲਈ ਪੋਰਟਲ ’ਤੇ ਲਾਗ ਇਨ ਕਰ ਸਕਦੇ ਹਨ। ਸਵੈ-ਗਣਨਾ ਪੋਰਟਲ 30 ਨਵੰਬਰ 2026 ਨੂੰ ਬੰਦ ਹੋ ਜਾਵੇਗਾ।
ਪਿਛਲੀ ਖ਼ਬਰ ਸੋਨੀਆ ਗਾਂਧੀ ਦੀ ਕਿਤਾਬ ’ਚ ’84 ਦੇ ਸਿੱਖ ਕਤਲੇਆਮ ਬਾਰੇ ਪੇਸ਼ ਕੀਤੀ ਕਹਾਣੀ ਇਤਿਹਾਸਕ ਰਿਕਾਰਡ ਦੇ ਉਲਟ-ਫੂਲਕਾ ਅਗਲੀ ਖ਼ਬਰ ਸੇਵਾ ਕਰਨ ਵਾਲਿਆਂ ਦਾ ਸਨਮਾਨ ਸਭ ਤੋਂ ਪਹਿਲਾਂ- ਮੀਤ ਪ੍ਰਧਾਨ ਟਿੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।