13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਿਆਸੀ ਖ਼ਤਰੇ ਕਾਰਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਦੀ ਕੋਸ਼ਿਸ਼-ਇਆਲੀ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ, ਰਜਿਸਟ੍ਰੇਸ਼ਨ ਪ੍ਰਕਿਰਿਆ ਸਮਾਂਬੱਧ ਢੰਗ ਨਾਲ ਪੂਰੀ ਕਰਨ ’ਤੇ ਦਿੱਤਾ ਜ਼ੋਰ

ਚੰਡੀਗੜ੍ਹ, 12 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਦੀ ਸਿਆਸਤ ’ਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਦਾ ਮਾਮਲਾ ਹੁਣ ਚੋਣ ਕਮਿਸ਼ਨ ਤੱਕ ਪਹੁੰਚ ਗਿਆ ਹੈ।

ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਦੀ ਸਿਆਸਤ ’ਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਦਾ ਮਾਮਲਾ ਹੁਣ ਚੋਣ ਕਮਿਸ਼ਨ ਤੱਕ ਪਹੁੰਚ ਗਿਆ ਹੈ। ਪਾਰਟੀ ਦੀ ਰਜਿਸਟਰੇਸ਼ਨ ਲਈ ਕਰੀਬ ਦੋ ਸਾਲ ਪਹਿਲਾਂ ਦਿੱਤੀ ਗਈ ਅਰਜ਼ੀ ’ਤੇ ਅੰਤਿਮ ਫ਼ੈਸਲਾ ਨਾ ਹੋਣ ਨੂੰ ਲੈ ਕੇ ਪਾਰਟੀ ਨੇ ਇਤਰਾਜ਼ ਜਤਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਵਧ ਰਹੇ ਲੋਕ ਆਧਾਰ ਤੋਂ ਘਬਰਾ ਕੇ ਸੂਬਾ ਅਤੇ ਕੇਂਦਰ ਦੀਆਂ ਸੱਤਾਧਾਰੀ ਧਿਰਾਂ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਜਾਣਬੁੱਝ ਕੇ ਅੜਿੱਕੇ ਡਾਹ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿਤਰਾ ਨਾਲ ਮੁਲਾਕਾਤ ਕਰਕੇ ਭਾਰਤੀ ਚੋਣ ਕਮਿਸ਼ਨ ਦੇ ਨਾਂਅ ਮੰਗ ਪੱਤਰ ਸੌਂਪਿਆ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੀ ਮੰਗ ਕੀਤੀ। ਚੰਡੀਗੜ੍ਹ ਸੈਕਟਰ 17 ਸਥਿਤ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਆਲੀ ਨੇ ਕਿਹਾ ਕਿ ਪਾਰਟੀ ਵਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29ਏ ਤਹਿਤ 22 ਜਨਵਰੀ 2025 ਨੂੰ ਰਜਿਸਟ੍ਰੇਸ਼ਨ ਲਈ ਬਕਾਇਦਾ ਅਰਜ਼ੀ ਦਿੱਤੀ ਗਈ ਸੀ, ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਇਸ ਸਬੰਧੀ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਧਿਕਾਰੀ, ਪੰਜਾਬ ਵਲੋਂ 27 ਅਪ੍ਰੈਲ 2026 ਨੂੰ ਪਾਰਟੀ ਦੇ ਹੱਕ ’ਚ ਸਾਕਾਰਾਤਮਕ ਤਸਦੀਕ ਰਿਪੋਰਟ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਅਖ਼ਬਾਰਾਂ ਵਿਚ ਜਨਤਕ ਨੋਟਿਸ ਪ੍ਰਕਾਸ਼ਿਤ ਕਰਨ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਨਹੀਂ ਕੀਤੇ ਗਏ। ਇਆਲੀ ਨੇ ਦੁਹਰਾਇਆ ਕਿ ਪਾਰਟੀ ਸਾਰੀਆਂ ਕਾਨੂੰਨੀ ਅਤੇ ਪ੍ਰਕਿਰਿਆਤਮਕ ਸ਼ਰਤਾਂ ਪੂਰੀਆਂ ਕਰਨ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਤੋਂ ਨਿਰਪੱਖ, ਪਾਰਦਰਸ਼ੀ ਤੇ ਸਮਾਂਬੱਧ ਕਾਰਵਾਈ ਦੀ ਉਮੀਦ ਕਰਦੀ ਹੈ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈ ਸਕੇ। ਇਸ ਮੌਕੇ ਕਾਬਲ ਸਿੰਘ, ਸ਼ਿਵਚਰਨ ਸਿੰਘ ਭੰਗੂ, ਕੁਲਦੀਪ ਸਿੰਘ ਸਰਸੀਨੀ, ਨਿਰਮੈਲ ਸਿੰਘ ਜੌਹਲਾ, ਜਸ਼ਨਦੀਪ ਸਿੰਘ ਸੰਧੂ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਸੀ.ਐਸ. ਭਰਤੀ ’ਚ ਕਥਿਤ ਧਾਂਦਲੀਆਂ ਦੀ ਸੀ.ਬੀ.ਆਈ. ਜਾਂਚ ਲਈ ਰਾਜਪਾਲ ਨੂੰ ਮਿਲੇ ਸੁਖਬੀਰ ਪੀ.ਪੀ.ਐੱਸ.ਸੀ. ਚੇਅਰਮੈਨ ਨੂ... ਅਗਲੀ ਖ਼ਬਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਹਵਾਲਾਤੀ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।