ਕਾਂਗਰਸ ਰਾਮ ਭਗਤਾਂ ਦੀ ਆਸਥਾ ਦਾ ਵੀ ਕਰ ਰਹੀ ਹੈ ਅਪਮਾਨ-ਤਰੁਣ ਚੁੱਘ
ਚੰਡੀਗੜ੍ਹ, 12 ਨਵੰਬਰ (ਸੰਦੀਪ ਕੁਮਾਰ ਮਾਹਨਾ)- ਭਾਜਪਾ ਦੇ ਕੌਮੀ ਮੁੱਖ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੈਮ ਪਿਤਰੋਦਾ ਵਲੋਂ 1984 ਦੇ ਸਿੱਖ ਕਤਲੇਆਮ ਅਤੇ ਭਗਵਾਨ ਰਾਮ ਤੇ ਹਨੂੰਮਾਨ ਬਾਰੇ ਕੀਤੀਆਂ ਟਿੱਪਣੀਆਂ ਨੂੰ ਕਾਂਗਰਸ ਦੀ ਸੌੜੀ ਸੋਚ ਅਤੇ ਸੰਵੇਦਨਹੀਣਤਾ ਦਾ ਪ੍ਰਤੀਕ ਕਰਾਰ ਦਿੰਦਿਆਂ ਕਿਹਾ ਕਿ ਇਕ ਪਾਸੇ ਚਾਰ ਦਹਾਕੇ ਪਹਿਲਾਂ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਆਪਣਾ ਦਰਦ ਭੁੱਲਣ ਦੀ ਸਲਾਹ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਕਰੋੜਾਂ ਲੋਕਾਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਾਂਗਰਸ ਤੋਂ 1984 ਦੇ ਪੀੜਤ ਪਰਿਵਾਰਾਂ ਤੋਂ ਮੁਆਫ਼ੀ ਮੰਗਣ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਮੰਗ ਕੀਤੀ।
ਅਜੀਤ ਡੈਸਕ
13-11-2026