ਬੈਂਕਾਂ ਨੂੰ ਈਮੇਲ ਭੇਜ ਕੇ ਧਮਾਕੇ ਕਰਨ ਦੀ ਧਮਕੀ
ਚੰਡੀਗੜ੍ਹ, 12 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਵੀਰਵਾਰ ਸਵੇਰੇ ਸੈਕਟਰ-17 ਸਥਿਤ ਬੈਂਕ ਸਕੁਏਅਰ ਵਿਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸ਼ਰਾਰਤੀ ਅਨਸਰਾਂ ਵਲੋਂ ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੀ ਗਈ ਇਕ ਈਮੇਲ ਵਿਚ ਚੰਡੀਗੜ੍ਹ ਅਤੇ ਮੁਹਾਲੀ ਦੇ ਕਈ ਸਥਾਨਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ। ਈਮੇਲ ਵਿਚ ਚੰਡੀਗੜ੍ਹ ਦੇ ਬੈਂਕਾਂ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਵਿਚ ਦੁਪਹਿਰ 1.
ਚੰਡੀਗੜ੍ਹ, 12 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਵੀਰਵਾਰ ਸਵੇਰੇ ਸੈਕਟਰ-17 ਸਥਿਤ ਬੈਂਕ ਸਕੁਏਅਰ ਵਿਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸ਼ਰਾਰਤੀ ਅਨਸਰਾਂ ਵਲੋਂ ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੀ ਗਈ ਇਕ ਈਮੇਲ ਵਿਚ ਚੰਡੀਗੜ੍ਹ ਅਤੇ ਮੁਹਾਲੀ ਦੇ ਕਈ ਸਥਾਨਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ। ਈਮੇਲ ਵਿਚ ਚੰਡੀਗੜ੍ਹ ਦੇ ਬੈਂਕਾਂ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਵਿਚ ਦੁਪਹਿਰ 1.11 ਵਜੇ, ਜਦਕਿ ਮੁਹਾਲੀ ਹਵਾਈ ਅੱਡੇ ’ਤੇ ਰਾਤ 9.11 ਵਜੇ ਧਮਾਕਾ ਕਰਨ ਦੀ ਗੱਲ ਕਹੀ ਗਈ। ਈਮੇਲ ਵਿਚ ਪੰਜਾਬ, ਖ਼ਾਲਿਸਤਾਨ ਅਤੇ ਦਲਜੀਤ ਦਾ ਜ਼ਿਕਰ ਕਰਦਿਆਂ ਹੋਰ ਥਾਵਾਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀ ਚਿਤਾਵਨੀ ਦਿੱਤੀ ਗਈ। ਈਮੇਲ ਵਿਚ 12 ਦਸੰਬਰ ਨੂੰ ਮੁੱਲਾਂਪੁਰ ਸਟੇਡੀਅਮ ਵਿਚ ਆਈ.ਈ.ਡੀ. ਧਮਾਕਾ ਕਰਨ ਦੀ ਧਮਕੀ ਵੀ ਦਿੱਤੀ ਗਈ।ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਕਰੀਬ 11:30 ਵਜੇ ਥਾਣਾ ਸੈਕਟਰ-17 ਦੇ ਐਸ.ਐਚ.ਓ. ਇੰਸਪੈਕਟਰ ਸੁਦੇਸ਼ ਕੁਮਾਰ ਦੀ ਅਗਵਾਈ ਵਿਚ ਪੁਲਿਸ ਪਾਰਟੀ ਅਤੇ ਚੰਡੀਗੜ੍ਹ ਪੁਲਿਸ ਹੋਰ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਬੰਬ ਨਿਰੋਧਕ ਦਸਤੇ ਅਤੇ ਡਾਗ ਸਕੂਐਡ ਵਲੋਂ ਬੈਂਕ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਪਰ ਇਸ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।