16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਕੈਦੀ ਫ਼ਰਾਰ ਸੱਤ ਘੰਟਿਆਂ ਬਾਅਦ ਮੁੜ ਕਾਬੂ

ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਜੇਲ੍ਹ ਵਿਚ ਚੋਰੀ ਅਤੇ ਮਾਰਕੁੱਟ ਦੇ ਮਾਮਲੇ ਵਿਚ ਬੰਦ ਵਿਚਾਰਅਧੀਨ ਕੈਦੀ ਜਿਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਇਲਾਜ ਲਈ ਲਿਜਾਇਆ ਗਿਆ ਸੀ, ਦੇ ਉੱਥੋਂ ਫ਼ਰਾਰ ਹੋਣ ਦਾ ਸਮਾਚਾਰ ਹੈ। ਉਪਰੋਕਤ ਕੈਦੀ ਮੁਹੰਮਦ ਅਹਿਮਦ (28) ਵਾਸੀ ਅਹਿਮਦਗੜ੍ਹ ਜ਼ਿਲ੍ਹਾ ਮਲੇਰਕੋਟਲਾ ਨੂੰ ਪੁਲਿਸ ਨੇ ਸੱਤ ਘੰਟਿਆਂ ਵਿਚ ਹੀ ਕਾਬੂ ਕਰ ਲਿਆ।

ਅਜੀਤ ਡੈਸਕ 16-11-2026
ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਜੇਲ੍ਹ ਵਿਚ ਚੋਰੀ ਅਤੇ ਮਾਰਕੁੱਟ ਦੇ ਮਾਮਲੇ ਵਿਚ ਬੰਦ ਵਿਚਾਰਅਧੀਨ ਕੈਦੀ ਜਿਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਇਲਾਜ ਲਈ ਲਿਜਾਇਆ ਗਿਆ ਸੀ, ਦੇ ਉੱਥੋਂ ਫ਼ਰਾਰ ਹੋਣ ਦਾ ਸਮਾਚਾਰ ਹੈ। ਉਪਰੋਕਤ ਕੈਦੀ ਮੁਹੰਮਦ ਅਹਿਮਦ (28) ਵਾਸੀ ਅਹਿਮਦਗੜ੍ਹ ਜ਼ਿਲ੍ਹਾ ਮਲੇਰਕੋਟਲਾ ਨੂੰ ਪੁਲਿਸ ਨੇ ਸੱਤ ਘੰਟਿਆਂ ਵਿਚ ਹੀ ਕਾਬੂ ਕਰ ਲਿਆ। ਉਸ ਦੇ ਖ਼ਿਲਾਫ਼ ਸੰਗਰੂਰ ਜੇਲ੍ਹ ਦੇ ਸੁਪਰਡੈਂਟ ਦੇ ਬਿਆਨਾਂ ਉੱਤੇ ਥਾਣਾ ਸਿਵਲ ਲਾਇਨ ਵਿਚ ਕੇਸ ਦਰਜ ਕਰ ਲਿਆ ਹੈ। ਚੌਕੀ ਮਾਡਲ ਟਾਊਨ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਕੈਦੀ ਨਾਲ ਡਿਊਟੀ ’ਤੇ ਤਾਇਨਾਤ ਜੇਲ੍ਹ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੰਦੀ ਮੁਹੰਮਦ ਅਹਿਮਦ ਖ਼ਿਲਾਫ਼ ਚੋਰੀ ਅਤੇ ਹੋਰ ਧਾਰਾਵਾਂ ਤਹਿਤ ਥਾਣਾ ਸਿਟੀ ਸੰਗਰੂਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ। ਸੰਗਰੂਰ ਜੇਲ੍ਹ ਵਿਚ ਮੁਹੰਮਦ ਅਹਿਮਦ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਕਾਰਨ ਰਾਤ ਸਾਢੇ ਨੌਂ ਵਜੇ ਜੇਲ੍ਹ ਮੈਡੀਕਲ ਅਫ਼ਸਰ ਕੋਲ ਲਿਜਾਇਆ ਗਿਆ ਪਰ ਫਿਰ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਦੋ ਮੁਲਾਜ਼ਮਾਂ ਨੂੰ ਉਪਰੋਕਤ ਵਿਚਾਰ ਅਧੀਨ ਕੈਦੀ ਦੀ ਨਿਗਰਾਨੀ ਲਈ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਚ ਲਿਜਾਇਆ ਗਿਆ। 13 ਨਵੰਬਰ ਦੀ ਸਵੇਰ ਉਹ ਹੱਥਕੜੀ ਖੋਲ੍ਹ ਕੇ ਫ਼ਰਾਰ ਹੋ ਗਿਆ। ਦੋਸ਼ੀ ਨੂੰ 14 ਨਵੰਬਰ ਦੇ ਦਿਨ ਅਦਾਲਤ ਵਿਚ ਪੇਸ਼ ਕਰਨ ਉਪਰੰਤ ਸੰਗਰੂਰ ਜੇਲ੍ਹ ਵਿਚ ਦੁਬਾਰਾ ਬੰਦ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ’ਚ ਵੱਡੀ ਗਿਣਤੀ ’ਚ ਲੋਕਾਂ ਵਲੋਂ ਸ਼ਰਧਾਂਜਲੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇ... ਅਗਲੀ ਖ਼ਬਰ 2027 ਦੀ ਚੋਣ ਜੰਗ ਲਈ ਭਾਜਪਾ ਨੇ ਤਿਆਰ ਕੀਤੀ ਰਣਨੀਤਕ ਟੀਮ ਖੰਨਾ ਨੂੰ ਚੋਣ ਮਨੋਰਥ ਪੱਤਰ ਤੇ ਜਾਖੜ ਨੂੰ ਸਿਆਸੀ ਚਾਰਜਸ਼ੀਟ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।