18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਇਸ ਵਾਰ ਕੌਣ ਬਣੇਗਾ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ? ਪ੍ਰਧਾਨ ਦੇ ਅਹੁਦੇ ਲਈ ਨਾਂਅ ਦਾ ਅੱਜ ਹੋ ਸਕਦਾ ਖ਼ੁਲਾਸਾ

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ-ਜੂਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰ ਸਮੇਤ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਾਲਾਨਾ ਚੋਣ ਲਈ 20 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣ ਜਾ ਰਹੇ ਸਾਲਾਨਾ ਇਜਲਾਸ ਵਿਚ ਕੇਵਲ ਦੋ ਦਿਨ ਬਾਕੀ ਰਹਿ ਗਏ ਹਨ। ਇਸ ਦੌਰਾਨ ਸਮੁੱਚੇ ਸਿੱਖ ਜਗਤ ਸਮੇਤ ਪੰਜਾਬ ਦੇ ਸਿਆਸੀ ਦਲਾਂ ਅਤੇ ਹੋਰ ਸਿੱਖ ਜਥੇਬੰਦੀਆਂ ਦੀਆਂ ਨਜ਼ਰਾਂ ਵੀ ਇਸ ਗੱਲ ਵੱਲ ਲੱਗੀਆਂ ਹੋਈਆਂ ਹਨ ਕਿ ਕੀ ਪਾਰਟੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਛੇਵੀਂ ਵਾਰ ਵੀ ਸਿੱਖ ਸੰਸਥਾ ਦੀ ਪ੍ਰਧਾਨਗੀ ਦੀ ਸੇਵਾ ਦਾ ਤਾਜ, ਪਿਛਲੇ ਪੰਜ ਵਰ੍ਹਿਆਂ ਤੋਂ ਲਗਾਤਾਰ ਪ੍ਰਧਾਨ ਅਤੇ ਇਸ ਤੋਂ ਪਹਿਲਾਂ ਇਕ ਵਾਰ ਜਨਰਲ ਸਕੱਤਰ ਤੇ ਇਕ ਵਾਰ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਸ: ਹਰਜਿੰਦਰ ਸਿੰਘ ਧਾਮੀ ਸਿਰ ਹੀ ਸਜੇਗਾ ਜਾਂ ਪ੍ਰਧਾਨਗੀ ਦੀ ਸੇਵਾ ਇਸ ਵਾਰ ਕਿਸੇ ਹੋਰ ਮੈਂਬਰ ਦੀ ਝੋਲੀ ਪੈਂਦੀ ਹੈ।

ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ-ਜੂਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰ ਸਮੇਤ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਾਲਾਨਾ ਚੋਣ ਲਈ 20 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣ ਜਾ ਰਹੇ ਸਾਲਾਨਾ ਇਜਲਾਸ ਵਿਚ ਕੇਵਲ ਦੋ ਦਿਨ ਬਾਕੀ ਰਹਿ ਗਏ ਹਨ। ਇਸ ਦੌਰਾਨ ਸਮੁੱਚੇ ਸਿੱਖ ਜਗਤ ਸਮੇਤ ਪੰਜਾਬ ਦੇ ਸਿਆਸੀ ਦਲਾਂ ਅਤੇ ਹੋਰ ਸਿੱਖ ਜਥੇਬੰਦੀਆਂ ਦੀਆਂ ਨਜ਼ਰਾਂ ਵੀ ਇਸ ਗੱਲ ਵੱਲ ਲੱਗੀਆਂ ਹੋਈਆਂ ਹਨ ਕਿ ਕੀ ਪਾਰਟੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਛੇਵੀਂ ਵਾਰ ਵੀ ਸਿੱਖ ਸੰਸਥਾ ਦੀ ਪ੍ਰਧਾਨਗੀ ਦੀ ਸੇਵਾ ਦਾ ਤਾਜ, ਪਿਛਲੇ ਪੰਜ ਵਰ੍ਹਿਆਂ ਤੋਂ ਲਗਾਤਾਰ ਪ੍ਰਧਾਨ ਅਤੇ ਇਸ ਤੋਂ ਪਹਿਲਾਂ ਇਕ ਵਾਰ ਜਨਰਲ ਸਕੱਤਰ ਤੇ ਇਕ ਵਾਰ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਸ: ਹਰਜਿੰਦਰ ਸਿੰਘ ਧਾਮੀ ਸਿਰ ਹੀ ਸਜੇਗਾ ਜਾਂ ਪ੍ਰਧਾਨਗੀ ਦੀ ਸੇਵਾ ਇਸ ਵਾਰ ਕਿਸੇ ਹੋਰ ਮੈਂਬਰ ਦੀ ਝੋਲੀ ਪੈਂਦੀ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸੰਬੰਧਿਤ ਬੀਬੀ ਜਗੀਰ ਕੌਰ ਦੀ ਹਾਲ ਹੀ ਵਿਚ ‘ਘਰ ਵਾਪਸੀ’ ਹੋ ਜਾਣ ਅਤੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਪੁਨਰ ਸੁਰਜੀਤ ਦਲ ਨਾਲ ਸੰਬੰਧਿਤ ਮੈਂਬਰਾਂ ਵਲੋਂ ਇਸ ਵਾਰ ਇਜਲਾਸ ਵਿਚ ਸ਼ਾਮਿਲ ਹੋ ਕੇ ਪ੍ਰਧਾਨ ਦੀ ਚੋਣ ਲਈ ਰਸਮੀਂ ਟੱਕਰ ਦੇਣ ਦੀ ਥਾਂ ਉਸੇ ਦਿਨ ਸ਼੍ਰੋਮਣੀ ਕਮੇਟੀ ਦੀਆਂ ਲੰਬਿਤ ਚੋਣਾਂ ਜਲਦ ਕਰਾਏ ਜਾਣ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਰੋਸ ਮਾਰਚ ਕਰਨ ਦੇ ਕੀਤੇ ਐਲਾਨ ਦੌਰਾਨ ਇਸ ਵਾਰ ਦੇ ਇਜਲਾਸ ਦੌਰਾਨ ਬਾਦਲ ਦਲ ਦੇ ਮੈਂਬਰਾਂ ਦੇ ਹੀ ਸ਼ਾਮਿਲ ਹੋਣ ਕਾਰਨ ਪ੍ਰਧਾਨ ਸਮੇਤ ਸਾਰੇ ਅਹੁਦੇਦਾਰਾਂ ਦੇ ਬਿਨਾਂ ਮੁਕਾਬਲਾ ਸਰਬ ਸੰਮਤੀ ਨਾਲ ਚੁਣੇ ਜਾਣਾ ਲਗਪਗ ਤੈਅ ਹੈ। ਹੁਣ ਸ਼੍ਰੋਮਣੀ ਕਮੇਟੀ ਤੇ ਪੰਥਕ ਗਲਿਆਰਿਆਂ ਵਿਚ ਚਰਚਾ ਹੈ ਕਿ ਇਸ ਵਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੱਲ ਰਹੀਆਂ ਸਿਆਸੀ ਗਿਣਤੀਆਂ-ਮਿਣਤੀਆਂ ਦੌਰਾਨ ਸਾਲ 2026- 27 ਲਈ ਮੁੜ ਛੇਵੀਂ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਹੀ ਸਿੱਖ ਸੰਸਥਾ ਦੀ ਪ੍ਰਧਾਨਗੀ ਦੀ ਸੇਵਾ ਸੌਂਪੀ ਜਾਵੇਗੀ ਜਾਂ ਕੋਈ ਨਵਾਂ ਪੈਂਤੜਾ ਅਪਣਾਇਆ ਜਾਵੇਗਾ। ਸਿੱਖ ਚਿੰਤਕਾਂ ਦਾ ਮੰਨਣਾ ਹੈ ਕਿ ਫ਼ਿਲਹਾਲ ਬਾਦਲ ਦਲ ਕੋਲ ਹਰਜਿੰਦਰ ਸਿੰਘ ਧਾਮੀ ਤੋਂ ਕੋਈ ਚੰਗਾ ਬਦਲ ਨਹੀਂ ਜਾਪਦਾ, ਇਸ ਲਈ ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸ਼੍ਰੋਮਣੀ ਕਮੇਟੀ ਵਿਚ ਇਮਾਨਦਾਰਾਨਾ ਸੇਵਾਵਾਂ ਨੂੰ ਮੁੱਖ ਰੱਖਦਿ ਆਂ ਉਨ੍ਹਾਂ ਦੀਆਂ ਸੇਵਾਵਾਂ ਹੀ ਜਾਰੀ ਰੱਖੀਆਂ ਜਾ ਸਕਦੀਆਂ ਹਨ ਤੇ ਬਾਕੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਵਿਚ ਕੁਝ ਇਕ ਨੂੰ ਛੱਡ ਕੇ ਨਵੇਂ ਚਿਹਰੇ ਸ਼ਾਮਿਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਦੋ ਕੁ ਵਰ੍ਹਿਆਂ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਜਲਾਸ ਤੋਂ ਇਕ ਦਿਨ ਪਹਿਲਾਂ ਹੀ ਪਾਰਟੀ ਨਾਲ ਸੰਬੰਧਿਤ ਮੈਂਬਰਾਂ ਦੀ ਇਕੱਤਰਤਾ ਕਰਕੇ ਪ੍ਰਧਾਨਗੀ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਦੇ ਨਾਂਅ ਦਾ ਖ਼ੁਲਾਸਾ ਕਰ ਦਿੱਤਾ ਜਾਂਦਾ ਰਿਹਾ। ਸੰਭਾਵਨਾ ਹੈ ਕਿ 20 ਨਵੰਬਰ ਦੇ ਜਨਰਲ ਇਜਲਾਸ ਨੂੰ ਲੈ ਕੇ ਇਕ ਦਿਨ ਪਹਿਲਾਂ ਹੀ ਕੱਲ 19 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨ ਦੇ ਅਹੁਦੇ ਲਈ ਨਾਂਅ ਦਾ ਐਲਾਣ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਤਾਲਮੇਲ ਕਮੇਟੀ ਨਾਲ ਗੱਲਬਾਤ ਲਈ ਨਹੀਂ ਪੁੱਜੇ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਮਾਹਿਰ ਕਮੇਟੀ ਦੇ ਮੈਂਬਰ ਮੁੜ ਭੇਜਿਆ ਜਾਵੇਗ... ਅਗਲੀ ਖ਼ਬਰ ਸਕੂਲਾਂ ਦੇ ਖਾਤਿਆਂ ’ਚ ਗ੍ਰਾਂਟ ਦੀ ਰਕਮ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਪਾਈ ਜਾਵੇ– ਡੀ. ਟੀ. ਐੱਫ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।