ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਹੁਣ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਨਗਰ ਨਿਗਮ, ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਭਾਵ 18 ਨਵੰਬਰ ਨੂੰ ਕੁੱਲ 100 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਅਤੇ ਹੁਣ ਤੱਕ ਕੁੱਲ 172 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
ਅਜੀਤ ਡੈਸਕ
19-11-2026