18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੰਡੀ ਵਿਚ ਦਰਦਨਾਕ ਹਾਦਸੇ ’ਚ ਚਾਰ ਨਾਬਾਲਗਾਂ ਸਮੇਤ 6 ਲੋਕਾਂ ਦੀ ਮੌਤ

ਮੰਡੀ (ਹਿਮਾਚਲ ਪ੍ਰਦੇਸ਼), 18 ਨਵੰਬਰ (ਪੀ. ਟੀ.

ਅਜੀਤ ਡੈਸਕ 19-11-2026
ਮੰਡੀ (ਹਿਮਾਚਲ ਪ੍ਰਦੇਸ਼), 18 ਨਵੰਬਰ (ਪੀ. ਟੀ. ਆਈ.)-ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ 4 ਨਾਬਾਲਗਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ । ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਕਿ ਜੋਗਿੰਦਰ ਨਗਰ ਸਬ-ਡਿਵੀਜ਼ਨ ਦੇ ਲਡਭੜੋਲ ਨੇੜੇ ਮੰਡੀ ਤੇ ਕਾਂਗੜਾ ਜ਼ਿਲ੍ਹਿਆਂ ਦੀ ਸਰਹੱਦ ’ਤੇ ਇੱਕ ਵਾਹਨ ਡੂੰਘੀ ਖੱਡ ਵਿਚ ਜਾ ਡਿੱਗਿਆ । ਪੁਲਿਸ ਅਨੁਸਾਰ ਵਾਹਨ ਵਿਚ ਸਵਾਰ 6 ਵਿਅਕਤੀ ਜਨਮ ਦਿਨ ਦੀ ਪਾਰਟੀ ਤੋਂ ਆਪਣੇ ਘਰ ਵਾਪਸ ਆ ਰਹੇ ਸਨ । ਇਸ ਦੌਰਾਨ ਮੰਗਲਵਾਰ ਰਾਤ ਨੂੰ ਉਨ੍ਹਾਂ ਦਾ ਵਾਹਨ ਕਰੀਬ 200 ਮੀਟਰ ਡੂੰਘੀ ਖੱਡ ਵਿਚ ਜਾ ਡਿੱਗਿਆ । ਹੈਰਾਨੀ ਦੀ ਗੱਲ ਇਹ ਹੈ ਕਿ ਹਾਦਸੇ ਦੀ ਸੂਚਨਾ ਪੁਲਿਸ ਨੂੰ ਬੁੱਧਵਾਰ ਦੁਪਹਿਰ ਨੂੰ ਮਿਲੀ, ਜਦੋਂ ਇਸ ਘਟਨਾ ਦਾ ਪਤਾ ਲੱਗਿਆ । ਸਥਾਨਕ ਲੋਕਾਂ ਅਨੁਸਾਰ, ਹਾਦਸੇ ਤੋਂ ਬਾਅਦ ਜ਼ਖ਼ਮੀ ਹੋਏ ਵਿਅਕਤੀ ਸਾਰੀ ਰਾਤ ਠੰਢ ਵਿਚ ਮੌਕੇ ’ਤੇ ਹੀ ਪਏ ਰਹੇ ਤੇ ਸਮੇਂ ਸਿਰ ਮਦਦ ਨਾ ਮਿਲਣ ਕਾਰਨ ਉਨ੍ਹਾਂ ਦੀ ਜਾਨ ਨਹੀਂ ਬਚ ਸਕੀ । ਮ੍ਰਿਤਕਾਂ ਦੀ ਪਛਾਣ ਆਯੂਸ਼ (21), ਅਨੁਜ (18), ਯਸ਼ (14), ਪੰਕਜ ਕੁਮਾਰ (17), ਅਰਨਵ ਠਾਕੁਰ (15) ਅਤੇ ਆਦਿਤਿਆ (17) ਵਜੋਂ ਹੋਈ ਹੈ । ਇਹ ਸਾਰੇ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਸਨ । ਪੁਲਿਸ ਨੇ ਦੱਸਿਆ ਕਿ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਇਸ ਦਰਦਨਾਕ ਹਾਦਸੇ ’ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਪਿਛਲੀ ਖ਼ਬਰ ਆਯੁਸ਼ਮਾਨ ਭਾਰਤ ਯੋਜਨਾ ਦੇ ਵਿਸਥਾਰ ਦਾ ਪ੍ਰਸਤਾਵ ਹੁਣ 89 ਨਵੇਂ ਇਲਾਜ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਮਿਲਣਗੇ ਅਗਲੀ ਖ਼ਬਰ ‘ਦ ਫ਼ਰਗਾਟਨ ਆਰਮੀ’ ਪ੍ਰਦਰਸ਼ਨੀ ਦੌਰਾਨ ਵਿਕਟੋਰੀਆ ਕ੍ਰਾਸ ਨਾਲ ਸਨਮਾਨਿਤ ਕੈਪਟਨ ਗਿਆਨ ਸਿੰਘ ਦੇ ਪੁੱਤਰ ਨੇ ਸਾਂਝੀਆਂ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।