20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਤਰਨ ਤਾਰਨ ਤੋਂ ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਦਾ ਕਤਲ

ਅਬੋਹਰ, 19 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੀ ਪੁਰਾਣੀ ਫ਼ਾਜ਼ਿਲਕਾ ਰੋਡ ’ਤੇ ਸ਼ਾਰਦਾ ਆਈ ਹਸਪਤਾਲ ਦੇ ਨੇੜੇ ਅੱਜ ਸਵੇਰੇ ਇਕ ਨੌਜਵਾਨ ਖ਼ੂਨ ਨਾਲ ਲੱਥਪੱਥ ਅਤੇ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ। ਰਾਹਗੀਰਾਂ ਵਲੋਂ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਸਿਟੀ-1 ਪੁਲਿਸ ਨੇ 108 ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਜੀਤ ਡੈਸਕ 20-11-2026
ਅਬੋਹਰ, 19 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੀ ਪੁਰਾਣੀ ਫ਼ਾਜ਼ਿਲਕਾ ਰੋਡ ’ਤੇ ਸ਼ਾਰਦਾ ਆਈ ਹਸਪਤਾਲ ਦੇ ਨੇੜੇ ਅੱਜ ਸਵੇਰੇ ਇਕ ਨੌਜਵਾਨ ਖ਼ੂਨ ਨਾਲ ਲੱਥਪੱਥ ਅਤੇ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ। ਰਾਹਗੀਰਾਂ ਵਲੋਂ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਸਿਟੀ-1 ਪੁਲਿਸ ਨੇ 108 ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਤਰਨ ਤਾਰਨ ਵਾਸੀ ਸੁਖਵੰਤ ਸਿੰਘ ਵਜੋਂ ਹੋਈ ਹੈ। ਅੱਜ ਤੜਕਸਾਰ ਸ਼ਾਰਦਾ ਆਈ ਹਸਪਤਾਲ ਦੇ ਨੇੜੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿਚ ਸੜਕ ਕਿਨਾਰੇ ਪਿਆ ਹੋਇਆ ਸੀ। ਉਸ ਦੀਆਂ ਅੱਖਾਂ ਅਤੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਦੇ ਡੂੰਘੇ ਜ਼ਖ਼ਮ ਸਨ। ਮੁੱਢਲੀ ਜਾਣਕਾਰੀ ਅਤੇ ਸੂਤਰਾਂ ਅਨੁਸਾਰ ਸੁਖਵੰਤ ਸਿੰਘ ਅਬੋਹਰ ਦੇ ਭਗਵਾਨਪੁਰਾ ਇਲਾਕੇ ਵਿਚ ਆਪਣੀ ਇਕ ਪ੍ਰੇਮਿਕਾ ਨੂੰ ਮਿਲਣ ਲਈ ਆਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕੁਝ ਨੌਜਵਾਨਾਂ ਵਲੋਂ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਪੁਲਿਸ ਵਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਏ ਜਾਣ ਦੀ ਵੀ ਜਾਣਕਾਰੀ ਮਿਲੀ ਹੈ। ਉੱਧਰ ਥਾਣਾ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।