ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
ਮਾਛੀਵਾੜਾ ਸਾਹਿਬ, 19 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)-ਮਾਛੀਵਾੜਾ ਦੀ ਮਾਂਗਟ ਕਾਲੋਨੀ ਦੇ ਰਹਿਣ ਵਾਲੇ ਹਰੀ ਸਿੰਘ ਦੇ ਇਕਲੌਤੇ ਪੁੱਤਰ ਗਗਨਦੀਪ ਸਿੰਘ (28) ਦੀ ਭੇਦਭਰੇ ਹਾਲਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਸਥਾਨਕ ਪੁਰਾਣੀ ਸਬਜ਼ੀ ਮੰਡੀ ਕੋਲ ਬੇਸੁੱਧ ਹਾਲਤ ਵਿਚ ਪਿਆ ਮਿਲਿਆ ਜਿਸ ਸੰਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ।
ਮਾਛੀਵਾੜਾ ਸਾਹਿਬ, 19 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)-ਮਾਛੀਵਾੜਾ ਦੀ ਮਾਂਗਟ ਕਾਲੋਨੀ ਦੇ ਰਹਿਣ ਵਾਲੇ ਹਰੀ ਸਿੰਘ ਦੇ ਇਕਲੌਤੇ ਪੁੱਤਰ ਗਗਨਦੀਪ ਸਿੰਘ (28) ਦੀ ਭੇਦਭਰੇ ਹਾਲਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਸਥਾਨਕ ਪੁਰਾਣੀ ਸਬਜ਼ੀ ਮੰਡੀ ਕੋਲ ਬੇਸੁੱਧ ਹਾਲਤ ਵਿਚ ਪਿਆ ਮਿਲਿਆ ਜਿਸ ਸੰਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ। ਗਗਨਦੀਪ ਸਿੰਘ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਵਿਦੇਸ਼ ਦੁਬਈ ਤੋਂ ਕਰੀਬ 1 ਮਹੀਨਾ ਪਹਿਲਾਂ ਹੀ ਦੀਵਾਲੀ ਤਿਉਹਾਰ ਕਰ ਕੇ ਘਰ ਪਰਤਿਆ ਸੀ। ਅੱਜ ਸਵੇਰੇ ਉਹ 6.30 ਵਜੇ ਘਰੋਂ ਗਿਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਮ੍ਰਿਤਕ ਹਾਲਤ ਵਿਚ ਪੁਰਾਣੀ ਸਬਜ਼ੀ ਮੰਡੀ ਕੋਲ ਪਿਆ ਹੈ। ਜਦੋਂ ਹਸਪਤਾਲ ਪੁੱਜੇ ਤਾਂ ਦੇਖਿਆ ਤਾਂ ਉਸ ਦੀ ਬਾਂਹ ’ਤੇ ਟੀਕਾ ਲੱਗੇ ਦੇ ਨਿਸ਼ਾਨ ਸਨ ਜਿਸ ਕਾਰਨ ਉਨ੍ਹਾਂ ਦੋਸ਼ ਲਗਾਇਆ ਕਿ ਉਸ ਦੀ ਮੌਤ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦੋਸ਼ ਲਗਾਇਆ ਕਿ ਨਸ਼ੇ ਦਾ ਟੀਕਾ ਉਸ ਦੇ ਮਾਮੇ ਦੇ ਪੁੱਤਰ ਵਲੋਂ ਹੀ ਲਗਾਇਆ ਗਿਆ ਹੈ। ਮੌਕੇ ’ਤੇ ਪੁੱਜੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਗਗਨਦੀਪ ਸਿੰਘ ਦੀ ਮੌਤ ਨਸ਼ੇ ਕਾਰਨ ਹੋਈ ਜਾਂ ਕੋਈ ਹੋਰ ਕਾਰਨ ਹੈ। ਥਾਣਾ ਮੁਖੀ ਨੇ ਕਿਹਾ ਕਿ ਪਰਿਵਾਰ ਵਲੋਂ ਲਗਾਏ ਦੋਸ਼ਾਂ ਦੇ ਅਧਾਰ ’ਤੇ ਗਗਨਦੀਪ ਸਿੰਘ ਨੂੰ ਨਸ਼ਾ ਦੇਣ ਵਾਲੇ ਉਸ ਦੇ ਮਾਮੇ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।