20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਘਰ ’ਚੋਂ ਭੇਤਭਰੀ ਹਾਲਤ ’ਚ ਮਿਲੀਆਂ ਵਿਆਹੁਤਾ ਤੇ ਨੌਜਵਾਨ ਦੀਆਂ ਲਾਸ਼ਾਂ

ਧੂਰੀ, 19 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਸ਼ਹਿਰ ਦੇ ਵਾਰਡ ਨੰਬਰ 11 ਅਧੀਨ ਪੈਂਦੇ ਗੁਰੂ ਤੇਗ ਬਹਾਦਰ ਨਗਰ ਵਿਖੇ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਪਸਰ ਗਿਆ, ਜਦੋਂ ਮੁਹੱਲੇ ਦੀ ਗਲੀ ਨੰਬਰ 2 ਦੇ ਇਕ ਮਕਾਨ ਅੰਦਰੋਂ ਬੇਹੱਦ ਭੇਤਭਰੇ ਹਾਲਾਤ ’ਚ ਇਕ ਔਰਤ ਅਤੇ ਇਕ ਨੌਜਵਾਨ ਦੀਆਂ ਲਾਸ਼ਾਂ ਬਰਾਮਦ ਹੋਈਆਂ। ਮੌਕੇ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕਾਂ ਦਾ ਪਿਛੋਕੜ ਲਾਗਲੇ ਪਿੰਡ ਪੁੰਨਾਵਾਲ ਨਾਲ ਦੱਸਿਆ ਜਾ ਰਿਹਾ ਹੈ।

ਅਜੀਤ ਡੈਸਕ 20-11-2026
ਧੂਰੀ, 19 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਸ਼ਹਿਰ ਦੇ ਵਾਰਡ ਨੰਬਰ 11 ਅਧੀਨ ਪੈਂਦੇ ਗੁਰੂ ਤੇਗ ਬਹਾਦਰ ਨਗਰ ਵਿਖੇ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਪਸਰ ਗਿਆ, ਜਦੋਂ ਮੁਹੱਲੇ ਦੀ ਗਲੀ ਨੰਬਰ 2 ਦੇ ਇਕ ਮਕਾਨ ਅੰਦਰੋਂ ਬੇਹੱਦ ਭੇਤਭਰੇ ਹਾਲਾਤ ’ਚ ਇਕ ਔਰਤ ਅਤੇ ਇਕ ਨੌਜਵਾਨ ਦੀਆਂ ਲਾਸ਼ਾਂ ਬਰਾਮਦ ਹੋਈਆਂ। ਮੌਕੇ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕਾਂ ਦਾ ਪਿਛੋਕੜ ਲਾਗਲੇ ਪਿੰਡ ਪੁੰਨਾਵਾਲ ਨਾਲ ਦੱਸਿਆ ਜਾ ਰਿਹਾ ਹੈ। ਮ੍ਰਿਤਕ ਔਰਤ ਦੀ ਪਛਾਣ ਹਰਪਾਲ ਕੌਰ (31) ਪਤਨੀ ਬਲਜਿੰਦਰ ਸਿੰਘ ਅਤੇ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (27) ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਿਕ, ਜਦੋਂ ਕਮਰੇ ਦਾ ਦਰਵਾਜ਼ਾ ਖੁੱਲ੍ਹਿਆ ਤਾਂ ਅੰਦਰਲਾ ਮੰਜ਼ਰ ਦੇਖ ਕੇ ਸਭ ਦੇ ਹੋਸ਼ ਉੱਡ ਗਏ; ਔਰਤ ਦੀ ਮ੍ਰਿਤਕ ਦੇਹ ਫਰਸ਼ ’ਤੇ ਪਈ ਹੋਈ ਸੀ, ਜਦਕਿ ਨੌਜਵਾਨ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ। ਇਹ ਭਾਣਾ ਕਿਉਂ ਤੇ ਕਿਨ੍ਹਾਂ ਹਾਲਾਤ ਵਿਚ ਵਾਪਰਿਆ, ਇਸ ਬਾਰੇ ਅਜੇ ਤੱਕ ਕੋਈ ਉੱਘ-ਸੁੱਘ ਨਹੀਂ ਲੱਗ ਸਕੀ। ਘਟਨਾ ਦੀ ਇਤਲਾਹ ਮਿਲਦਿਆਂ ਹੀ ਥਾਣਾ ਸਿਟੀ ਧੂਰੀ ਦੇ ਮੁਖੀ ਥਾਣੇਦਾਰ ਜੈਦੀਪ ਸ਼ਰਮਾ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪੁੱਜੇ। ਉਨ੍ਹਾਂ ਘਟਨਾ ਸਥਾਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਜੈਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਡੀ.ਜੀ.ਪੀ ਤੇ ਮੁੱਖ ਸਕੱਤਰ ਸਰਕਾਰ ਦੇ ਸਿਆਸੀ ਏਜੰਡੇ ਤਹਿਤ ਪਾਰਟੀ ਵਰਕਰਾਂ ਵਾਂਗ ਕਰ ਰਹੇ ਹਨ ਕੰਮ -ਪਰਗਟ ਸਿੰਘ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੰਗ-ਬਿਰੰਗੇ ਸਜਾਵਟੀ ਫੁੱਲਾਂ ਨਾਲ ਕੀਤੀ ਅਲੌਕਿਕ ਸਜਾਵਟ ਵਿਦੇਸ਼ ਅਤੇ ਪਾਕਿ ਦੇ ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।